December 31, 2011 admin

ਖਾਲਸਾ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੇ ਸ਼ਰਧਾ ਭਾਵ ਨਾਲ ਮਨਾਇਆ ਗਿਆ

ਅੰਮ੍ਰਿਤਸਰ, ੩੧ ਦਸੰਬਰ, ੨੦੧੧ : ਧੰਨ ਧੰਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਹੀ ਸ਼ਰਧਾ ਭਾਵ ਅਤੇ ਚਾਅ ਨਾਲ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ਵਿਖੇ ਮਨਾਇਆ ਗਿਆ। ਤਿੰਨ ਦਿਨ ਪਹਿਲਾਂ ਰੱਖੇ ਗਏ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਦਸਮ ਪਿਤਾ ਦੀ ਉਸਤਤੀ ਵਿੱਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰੂਹਾਨੀ ਕੀਰਤਨ ਦਾ ਗਾਇਨ ਕੀਤਾ। ਏਸੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਵੀਸ਼ਰੀ ਗਾਇਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਖਾਲਸਾ ਕਾਲਜ ਆਫ ਐਜ਼ੂਕੇਸ਼ਨ ਦੇ ਪ੍ਰਿੰਸੀਪਲ, ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਰਚਨਾਵਾਂ ਅਤੇ ਫਲਸਫੇ ‘ਤੇ ਚਾਨਣਾ ਪਾਇਆ। ਇਸ ਮੌਕੇ ‘ਤੇ ਕਾਊਂਸਲ ਦੇ ਜਾਇੰਟ ਸਕੱਤਰ, ਸ. ਅਜਮੇਰ ਸਿੰਘ ਹੇਰ, ਸ. ਐਸ.ਐਸ. ਅਬਦਾਲ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ, ਡਾ. ਆਰ.ਪੀ.ਐਸ. ਛੁੱਕਰਚੱਕੀਆ, ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਪ੍ਰਿੰਸੀਪਲ, ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ, ਤੇਜਿੰਦਰ ਕੌਰ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ, ਡੀਕੇ ਸੰਧੂ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ, ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਦੇ ਰਜਿਸਟਰਾਰ, ਪ੍ਰੋ. ਬਲਜਿੰਦਰ ਸਿੰਘ ਆਦਿ ਮੌਜੂਦ ਸਨ।

Translate »