January 4, 2012 admin

ਬੀ.ਐਲ.ਮੀਨਾ ਨੇ ਫਤਹਿਗੜ੍ਹ ਸਾਹਿਬ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਫਤਹਿਗੜ੍ਹ ਸਾਹਿਬ: 4 ਜਨਵਰੀ :  ਸ਼੍ਰੀ ਬੀ.ਐਲ. ਮੀਨਾ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਨਵੇਂ ਐਸ.ਐਸ.ਪੀ. ਵਜੋਂ ਆਪਣਾ ਅਹੁਦਾ ਸੰਭਾਲਿਆ। 2004 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਮੀਨਾ ਇਸ ਤੋਂ ਪਹਿਲਾਂ ਏ.ਐਸ.ਪੀ. ਲੁਧਿਆਣਾ, ਐਸ.ਪੀ. (ਸਿਟੀ) ਅੰਮ੍ਰਿਤਸਰ ਅਤੇ ਪੀ.ਏ.ਪੀ. ਦੀ 27 ਅਤੇ 7 ਬਟਾਲੀਅਨਾਂ ਵਿੱਚ ਬਤੌਰ ਕਮਾਂਡੈਂਟ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
       ਅਹੁਦਾ ਸੰਭਾਲਣ ਉਪਰੰਤ ਸ਼੍ਰੀ ਮੀਨਾ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਿਰਪੱਖ ਤੇ ਆਜਾਦਾਨਾ ਚੋਣਾਂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਅਮਲ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਪੁਲਿਸ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਐਸ.ਪੀ. (ਹੈ/ਕੁ) ਸ. ਹਰਭਜਨ ਸਿੰਘ, ਐਸ.ਪੀ. (ਡੀ) ਸ. ਗੁਰਪ੍ਰੀਤ ਸਿੰਘ ਅਤੇ ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਸ. ਦਵਿੰਦਰ ਸਿੰਘ ਧੂਰੀ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੇ ਹੋਰ ਕਈ ਅਧਿਕਾਰੀ ਵੀ ਹਾਜ਼ਰ ਸਨ।

Translate »