ਗੁਰਦਾਸਪੁਰ, 5 ਜਨਵਰੀ : ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮਹਿੰਦਰ ਸਿੰਘ ਕੈਂਥ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ 30 ਜਨਵਰੀ 2012 ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੋਪਰ ਦਾਖਲ ਕਰਨ ਦਾ ਸਿਲਸਿਲਾ ਰਾਜ ਭਰ ਵਿੱਚ ਸ਼ੁਰੂ ਹੋ ਗਿਆ ਹੈ ਪਰ ਅੱਜ ਗੁਰਦਾਸਪੁਰ ਜ਼ਿਲ•ੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕਿਸੇ ਵੀ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਦਾਖਲ ਨਹੀ ਕਰਵਾਏ ਗਏ।