ਬਠਿੰਡਾ, 5 ਜਨਵਰੀ-ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਗਣਤੰਤਰ ਦਿਵਸ ਮਨਾਉਣ ਸਬੰਧੀ ਜ਼ਿਲ•ਾ ਅਧਿਕਾਰੀਆਂ ਨਾਲ ਅੱਜ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਯਾਦਵ ਨੇ ਕਿਹਾ ਕਿ 26 ਜਨਵਰੀ 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ, ਇਸ ਲਈ ਇਹ ਦਿਨ ਸਾਡੇ ਲਈ ਬਹੁਤ ਹੀ ਮਹੱਤਵਪੂਰਨ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਜ਼ਿਲ•ੇ ਦਾ ਮੁੱਖ ਸਮਾਰੋਹ ਖੇਡ ਸਟੇਡੀਅਮ ਵਿਖੇ ਹੋਵੇਗਾ ਜਿਸ ਦੌਰਾਨ ਪੰਜਾਬ ਪੁਲਿਸ, ਕਮਾਂਡੋ ਪੁਲਿਸ, ਹੋਮ ਗਾਰਡਜ਼, ਐਨ. ਸੀ. ਸੀ ਅਤੇ ਗਾਈਡਸ ਦੀਆਂ ਵੱਖ-ਵੱਖ ਟੁਕੜੀਆਂ ਦੀ ਪਰੇਡ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ।
ਸ੍ਰੀ ਯਾਦਵ ਨੇ ਦੱਸਿਆ ਕਿ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 13 ਜਨਵਰੀ ਤੋਂ ਰੋਜ਼ਾਨਾ ਹੋਵੇਗੀ। 23 ਜਨਵਰੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ 24 ਜਨਵਰੀ ਨੂੰ ਡਿਪਟੀ ਕਮਿਸ਼ਨਰ ਫੁਲ ਡਰੈਸ ਰਿਹਰਸਲ ਦਾ ਨਿਰੀਖਣ ਕਰਨਗੇ। ਸਿਵਲ ਸਰਜਨ ਵੱਲੋਂ ਪਰੇਡ ਦੌਰਾਨ ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸ ਗੱਡੀ ਦਾ ਪ੍ਰਬੰਧ ਰੋਜ਼ਾਨਾ ਕੀਤਾ ਜਾਵੇਗਾ। ਇਸ ਸਮਾਰੋਹ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਭੁਪਿੰਦਰ ਸਿੰਘ ਰਾਏ ਹੋਣਗੇ। ਸੱਭਿਆਚਾਰਕ ਪ੍ਰੋਗਰਾਮ ਲਈ ਅਧਿਕਾਰੀਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਭਿਨਵ ਤ੍ਰਿਖਾ ਹੋਣਗੇ। ਸ੍ਰੀ ਯਾਦਵ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਾ ਹੋਣ ਕਾਰਨ ਇਸ ਪ੍ਰੋਗਰਾਮ ਮੌਕੇ ਕੋਈ ਵੀ ਰਾਜਨੀਤਿਕ ਸਰਗਰਮੀ ਨਹੀਂ ਹੋਵੇਗੀ। ਉਨ•ਾਂ ਦੱਸਿਆ ਕਿ ਇਸ ਸਮਾਰੋਹ ਲਈ ਕੌਮੀ ਝੰਡੇ ਦਾ ਪ੍ਰਬੰਧ ਸੀਨੀਅਰ ਕਪਤਾਨ ਪੁਲਿਸ ਕਰਨਗੇ ਅਤੇ ਉਹ ਹੀ ਪਰੇਡ ਦੇ ਇੰਚਾਰਜ ਹੋਣਗੇ ਅਤੇ ਟਰੈਫਿਕ ਅਤੇ ਪਾਰਕਿੰਗ ਦਾ ਪ੍ਰਬੰਧ ਵੀ ਕਰਨਗੇ। ਸ੍ਰੀ ਯਾਦਵ ਨੇ ਇਸ ਮੌਕੇ ਸਟੇਡੀਅਮ ਦੀ ਸਾਫ਼-ਸਫ਼ਾਈ, ਸਟੇਜ, ਸਜਾਵਟ, ਪੀ. ਏ. ਸਿਸਟਮ, ਸੀਟਿੰਗ ਪਲੈਨ, ਬਿਜਲੀ, ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ, ਚੌਕਾ ਦੀ ਸਜਾਵਟ, ਬੱਸਾਂ, ਸਵਾਗਤੀ ਗੇਟਾਂ, ਡਿਊਟੀ ਪਾਸਾਂ, ਰਿਕਵਰੀ ਵੈਨਾਂ, ਰਿਫਰੈਸ਼ਮੈਂਟ, ਯੂਰੀਨਲ-ਟੂਆਇਲਟਸ ਆਦਿ ਦੇ ਪ੍ਰਬੰਧਾਂ ਬਾਰੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ•ਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਤਾਂ ਕਿ ਇਸ ਦਿਨ ਦੀ ਅਹਿਮੀਅਤ ਨੂੰ ਬਰਕਰਾਰ ਰੱਖਿਆ ਜਾ ਸਕੇ। ਪ੍ਰਬੰਧਾਂ ਦੇ ਜਾਇਜ਼ੇ ਲਈ ਇਕ ਰੀਵਿਊ ਮੀਟਿੰਗ 20 ਜਨਵਰੀ ਨੂੰ ਹੋਵੇਗੀ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਭੁਪਿੰਦਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਭਿਨਵ ਤ੍ਰਿਖਾ, ਜ਼ਿਲ•ਾ ਟਰਾਂਸਪੋਰਟ ਅਫ਼ਸਰ ਸ੍ਰੀ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀਆਂ ਨੇ ਭਾਗ ਲਿਆ।