January 5, 2012 admin

ਵਿਧਾਨ ਸਭਾ ਚੋਣਾ ਲਈ 5 ਜਨਵਰੀ ਤੋਂ 12 ਜਨਵਰੀ ਤੱਕ ਨਾਮਜਦਗੀ ਪੱਤਰ ਭਰੇ ਜਾ ਸਕਣਗੇ

ਬਰਨਾਲਾ, 05 ਜਨਵਰੀ- ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਜੈ ਐਨ ਜਾਦੇ ਨੇ ਅਗਾਮੀ ਵਿਧਾਨ ਸਭਾ ਚੋਣਾਂ-2012 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵਿਧਾਨ ਸਭਾ ਹਲਕਾ ਬਰਨਾਲਾ ਜ਼ਿਲੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ 30 ਜਨਵਰੀ 2012 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਵੋਟਾਂ ਪਾਈਆਂ ਜਾਣਗੀਆਂ।
ਸ੍ਰੀ ਵਿਜੈ ਐਨ ਜਾਦੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ਲਈ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਉਪ ਮੰਡਲ ਮੈਜਿਸਟਰੇਟ ਬਰਨਾਲਾ, ਵਿਧਾਨ ਸਭਾ ਹਲਕਾ ਭਦੌੜ ਦੇ ਲਈ ਉਪ ਮੰਡਲ ਮੈਜਿਸਟਰੇਟ, ਤਪਾ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਲਈ ਡੀ.ਡੀ.ਪੀ.ਓ. ਬਰਨਾਲਾ ਦੇ ਦਫ਼ਤਰਾਂÎ ਵਿੱਚ ਕਿਸੇ ਵੀ ਦਿਨ ਪਬਲਿਕ ਛੁੱਟੀ ਤੋਂ ਬਿਨਾਂ ਮਿਤੀ 5 ਜਨਵਰੀ ਤੋਂ 12 ਜਨਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਏ ਜਾਣਗੇ।
ਉਨਾਂ ਦੱਸਿਆ ਕਿ ਨਾਮਜਦਗੀ ਪੱਤਰਾਂ ਦੀ ਪੜਤਾਲ 13 ਜਨਵਰੀ ਨੂੰ ਸਵੇਰੇ 11.30 ਵਜੇ ਕੀਤੀ ਜਾਵੇਗੀ।  
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਗੇ ਦੱਸਿਆ ਕਿ ਉਮੀਦਵਾਰ ਆਪਣੀ ਚੋਣ ਉਮੀਦਵਾਰੀ ਵਾਪਸੀ ਲੈਣ ਦੀ ਸੂਚਨਾ 16 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਲਿਖਤੀ ਰੂਪ ਵਿੱਚ ਦਿੱਤੀ ਜਾ ਸਕਦੀ ਹੈ। 

Translate »