ਲੁਧਿਆਣਾ, 6 ਜਨਵਰੀ : ਜਿਲ•ਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਲੁਧਿਆਣਾ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਅੱਜ ਨਾਮਜਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਵੀ ਲੁਧਿਆਣਾ ਜਿਲ•ੇ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ 57-ਖੰਨਾ, 58-ਸਮਰਾਲਾ, 59-ਸਾਹਨੇਵਾਲ, 60-ਲੁਧਿਆਣਾ ਪੂਰਬੀ, 61-ਲੁਧਿਆਣਾ ਦੱਖਣੀ, 62-ਆਤਮ ਨਗਰ, 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ, 66-ਗਿੱਲ ਰਾਖਵਾਂ, 67-ਪਾਇਲ ਰਾਖਵਾਂ, 68-ਦਾਖਾ, 69-ਰਾਏਕੋਟ ਰਾਖਵਾਂ ਅਤੇ 70-ਜਗਰਾਓਂ ਰਾਖਵਾਂ ਤੋਂ ਕਿਸੇ ਵੀ ਉਮੀਦਵਾਰ ਨੇ ਆਪਣਾ ਨਾਮਜਦਗੀ ਪੱਤਰ ਦਾਖਲ ਨਹੀਂ ਕੀਤਾ ।
ਜਿਲ•ਾ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ 30 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਮਾਰਚ ਨੂੰ ਹੋਵੇਗੀ । ਉਨ•ਾਂ ਦੱਸਿਆ ਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰ 12 ਜਨਵਰੀ ਤੱਕ ਸਵੇਰੇ ਰੋਜਾਨਾ ਗਿਆਰਾਂ ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਕੋਲ ਆਪਣੇ ਨਾਮਜਦਗੀ ਦੇ ਕਾਗਜ ਦਾਖਲ ਕਰ ਸਕਦੇ ਹਨ ਜਦਕਿ 8 ਜਨਵਰੀ (ਐਤਵਾਰ) ਨੂੰ ਛੁੱਟੀ ਹੋਣ ਕਾਰਨ ਉਸ ਦਿਨ ਨਾਮਜਦਗੀ ਪੱਤਰ ਦਾਖਲ ਨਹੀਂ ਹੋਣਗੇ । ਸ੍ਰੀ ਤਿਵਾੜੀ ਨੇ ਇਹ ਵੀ ਦੱਸਿਆ ਕਿ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਜਾਣ ਵਾਲੇ ਨਾਮਜਦਗੀ ਪੱਤਰਾਂ ਦੀ ਪੜਤਾਲ 13 ਜਨਵਰੀ ਨੂੰ ਹੋਵੇਗੀ ਅਤੇ ਉਮੀਦਵਾਰ 16 ਜਨਵਰੀ ਤੱਕ ਨਾਮਜਦਗੀ ਪੱਤਰ ਵਾਪਸ ਲੈ ਸਕਣਗੇ ।