January 6, 2012 admin

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ: 06 ਜਨਵਰੀ- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਜੂਨ 1984 ‘ਚ ਭਾਰਤੀ ਫੌਜ ਵੱਲੋਂ ਤੋਪਾਂ, ਟੈਂਕਾਂ ਨਾਲ ਕੀਤੇ ਗਏ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਰਲੀਜ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਜੂਨ 1984 ‘ਚ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਤੇ ਸੈਂਕੜੇ ਨਿਰਦੋਸ਼ ਸਿੰਘ, ਸਿੰਘਣੀਆਂ, ਬੱਚਿਆਂ ਤੇ ਬਜ਼ਰੁਗਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋਂ ਭਾਰਤੀ ਫੌਜ ਰਾਹੀਂ ਕੀਤੀ ਇਸ ਕਾਰਵਾਈ ਨੂੰ ਨਾ ਸਹਾਰਦਿਆਂ ਬਦਲਾ ਲੈਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਯਾਦ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੋਕੀਨ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਧਰਮ ਸਿੰਘ ਵੱਲੋਂ ਕੀਤੀ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਵੱਲੋਂ ਮੁੱਖ-ਵਾਕ ਲਿਆ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਗਿਆਨੀ ਸੁਖਜਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀ. ਸਕੱਤਰ ਸ. ਸਤਬੀਰ ਸਿੰਘ, ਸ. ਤਰਲੋਚਨ ਸਿੰਘ, ਸ. ਮਨਜੀਤ ਸਿੰਘ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਡਾਇਰੈਕਟਰ ਸ. ਰੂਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਰਾਮ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੋੜਾ ਤੇ ਸ. ਕੁਲਦੀਪ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ•ੀ), ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸ/ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਠਰੂ, ਸ. ਨਿਸ਼ਾਨ ਸਿੰਘ, ਸ. ਗੁਰਦਿਤ ਸਿੰਘ ਤੇ ਸ. ਸਕੱਤਰ ਸਿੰਘ, ਚੀਫ਼ ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ, ਅਕਾਊਂਟੈਂਟ ਸ. ਇੰਦਰਪਾਲ ਸਿੰਘ, ਐਡੀ. ਮੈਨੇਜਰ ਸ. ਬਿਅੰਤ ਸਿੰਘ, ਸ. ਮਹਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸ. ਪਰਮਿੰਦਰਪਾਲ ਸਿੰਘ ਸ਼ੁਕਰਚਕੀਆ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸੀ।

Translate »