January 6, 2012 admin

ਦੂਜੇ ਦਿਨ ਵੀ ਬਠਿੰਡਾ ‘ਚ ਕੋਈ ਨਾਮਜ਼ਦਗੀ ਨਹੀਂ ਹੋਈ

ਬਠਿੰਡਾ, 6 ਜਨਵਰੀ -ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਅੱਜ ਵੀ ਜ਼ਿਲ੍ਹਾ ਬਠਿੰਡਾ ਦੇ ਕਿਸੇ ਵੀ ਵਿਧਾਨ ਸਭਾ ਚੋਣ ਹਲਕੇ ਵਿਚ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਇਆ। ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਵਿਚ ਸ੍ਰੀ ਯਾਦਵ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਦੂਸਰਾ ਦਿਨ ਸੀ ਪਰੰਤੂ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 12 ਜਨਵਰੀ, 2012 ਤੱਕ ਦਾਖ਼ਲ ਕੀਤੇ ਜਾ ਸਕਣਗੇ।

Translate »