January 6, 2012 admin

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੂਜੇ ਦਿਨ 1 ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ: ਮਹਾਜਨ

ਫਤਹਿਗੜ੍ਹ ਸਾਹਿਬ: 6 ਜਨਵਰੀ :  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸ਼੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਾ 54-ਬਸੀ ਪਠਾਣਾ (ਰਾਖਵਾਂ) ਤੋਂ ਸ਼੍ਰੀ ਅਮਰਨਾਥ ਸਿੰਘ ਸਪੁੱਤਰ ਸ਼੍ਰੀ ਪ੍ਰੀਤਮ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਉਮੀਦਵਾਰ ਵੱਲੋਂ ਹਲਕਾ ਬਸੀ ਪਠਾਣਾ ਦੀ ਰਿਟਰਨਿੰਗ ਅਫਸਰ ਸ਼੍ਰੀਮਤੀ ਨਵਜੋਤ ਕੌਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
       ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹਲਕਾ ਅਮਲੋਹ ਅਤੇ ਫਤਹਿਗੜ੍ਹ ਸਾਹਿਬ ਤੋਂ ਦੂਜੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰ 12 ਜਨਵਰੀ ਤੱਕ ਸਵੇਰੇ ਰੋਜ਼ਾਨਾਂ 11:00 ਤੋਂ ਬਾ: ਦੁਪਹਿਰ 3:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਆਪਣੀ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਪਰ 8 ਜਨਵਰੀ (ਐਤਵਾਰ) ਨੂੰ ਛੁੱਟੀ ਹੋਣ ਕਾਰਨ ਉਸ ਦਿਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਣਗੇ। 13 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਹੋਵੇਗੀ ਅਤੇ 16 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

Translate »