January 6, 2012 admin

ਚੋਣਾਂ ਨੂੰ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਕਰਵਾਇਆ ਜਾਵੇਗਾ : ਜ਼ਿਲ•ਾ ਚੋਣ ਅਧਿਕਾਰੀ ਸ੍ਰੀ ਰਜਤ ਅਗਰਵਾਲ

ਅੰਮ੍ਰਿਤਸਰ, 6 ਜਨਵਰੀ : ਜ਼ਿਲ•ਾ ਅੰਮ੍ਰਿਤਸਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਕਰਵਾਇਆ ਜਾਵੇਗਾ ਅਤੇ ਜੋ ਕੋਈ ਵੀ ਚੋਣ ਅਮਲ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ ਮੌਕੇ ‘ਤੇ ਹੀ ਸਖਤ ਕਾਰਵਾਈ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਵਿਖੇ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਇਹ ਹਦਾਇਤ ਜਾਰੀ ਕਰਦਿਆਂ ਜ਼ਿਲ•ਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜਾਬਤੇ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਚੋਣ ਅਮਲ ਨੂੰ ਬਾਖੂਬੀ ਨੇਪਰੇ ਚਾੜ•ਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ।
ਉਹਨਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੈਕਟਰ ਮੈਜਿਸਟਰੇਟ ਅਤੇ ਪੁਲਿਸ ਪਾਰਟੀਆਂ ਆਪਸੀ ਤਾਲਮੇਲ ਨਾਲ ਆਪੋ-ਆਪਣੇ ਸੈਕਟਰ ਵਿੱਚ ਨਿਗਰਾਨੀ ਰਖਣਗੀਆਂ। ਮੀਟਿੰਗ ਦੌਰਾਨ ਚੋਣਾਂ ਦੌਰਾਨ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸ੍ਰੀ ਅਗਰਵਾਲ ਨੇ ਕਿਹਾ ਕਿ ਸੰਵੇਦਨਸ਼ੀਲ ਅਤੇ ਅੱਤ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਸਖਤ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਵੀ ਮਾੜੀ ਘਟਨਾ ਨਾ ਵਾਪਰ ਸਕੇ। ਉਹਨਾਂ ਨਾਲ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ ਚੋਣ ਡਿਊਟੀ ਨੂੰ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਣ ਅਤੇ ਜੇ ਕੋਈ ਆਪਣੀ ਡਿਊਟੀ ਵਿੱਚ ਕੋਈ ਢਿੱਲ-ਮੱਠ ਜਾਂ ਕੁਤਾਹੀ ਕਰੇਗਾਂ ਤਾਂ ਉਸ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਦਾਖਾ, ਜ਼ਿਲਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਵਧੀਕ ਜ਼ਿਲ•ਾ ਚੋਣ ਅਫਸਰ ਸ. ਸੁੱਚਾ ਸਿੰਘ ਨਾਗਰਾ, ਤਹਿਸੀਲਦਾਰ ਚੋਣਾਂ ਅਤੇ ਪੁਲਿਸ ਅਤੇ ਹੋਰ ਪ੍ਰਸ਼ਾਸਕੀ ਅਧਿਕਾਰੀ ਹਾਜ਼ਰ ਸਨ।

Translate »