ਲੁਧਿਆਣਾ, 7 ਜਨਵਰੀ : ਆਦਰਸ਼ ਚੋਣ ਜਾਬਤੇ ਦੀ ਪੂਰੀ ਤਰ•ਾਂ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ 30 ਜਨਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ•ਾਂ ਨਿਰਪੱਖ ਅਤੇ ਸ਼ਾਂਤੀ ਪੂਰਵਕ ਨੇਪਰੇ ਚਾੜਿ•ਆ ਜਾ ਸਕੇ ਅਤੇ ਹਰੇਕ ਵੋਟਰ ਬਿਨਾਂ ਕਿਸੇ ਡਰ ਅਤੇ ਦਬਾਅ ਦੇ ਆਪਣੀ ਮਰਜ਼ੀ ਨਾਲ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰ ਸਕੇ। ਇਹ ਨਿਰਦੇਸ਼ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ੍ਰੀ ਐਸ.ਆਰ. ਲੱਧੜ ਨੇ ਸਰਕਟ ਹਾਊਸ ਲੁਧਿਆਣਾ ਵਿਖੇ ਜਿਲੇ ਵਿੱਚ ਪੈਦੇ 14 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਵਿਧਾਨ ਸਭਾ ਚੋਣਾਂ ਦੇ ਪ੍ਰਬੰਧਾਂ ਦੇ ਨਿਰੀਖਣ ਸਬੰਧੀ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੇ। ਉਹਨਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਇਸ ਗੱਲ ਤੇ ਜੋਰ ਦਿੱਤਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਪੈਸੇ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋ ਨੂੰ ਰੋਕਣ ਵਾਸਤੇ ਸਾਰੀਆਂ ਨਾਕਾ ਟੀਮਾਂ ਅਤੇ ਉਡਣ ਦਸਤੇ ਪੂਰੀ ਚੌਕਸੀ ਤੋ ਕੰਮ ਲੈਣ। ਉਹਨਾਂ ਇਹਨਾਂ ਟੀਮਾਂ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਛਾਪੇਮਾਰੀ ਜਾਂ ਤਲਾਸ਼ੀ ਦੌਰਾਨ ਵੀਡੀਓਗਰਾਫੀ ਕਰਵਾਈ ਜਾਵੇ ਅਤੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਖੱਜ਼ਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਲੱਧੜ ਨੇ ਜਿਲੇ ਦੇ ਸਾਰੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਹੀ ਪੋਲਿੰਗ ਬੂਥਾਂ ਤੇ ਲੌੜਵੰਦ ਵੋਟਰਾਂ ਲਈ ਰੈਂਪ ਦੀ ਸੁਵਿਧਾ ਹੋਣੀ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਨਿਰਦੇaਸ ਦਿੱਤੇ ਕਿ ਸਾਰੇ ਹੀ ਪੋਲਿੰਗ ਬੂਥ ਜ਼ਮੀਨੀ ਮੰਜਿਲ ਤੇ ਹੋਣੇ ਲਾਜ਼ਮੀ ਹਨ। ਉਹਨਾਂ ਜਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱaਤੇ ਕਿ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਵਾਸਤੇ ਪੂਰੀ ਮੁਸਤੈਦੀ ਤੋ ਕੰਮ ਲਿਆ ਜਾਵੇ ਅਤੇ ਜੇਕਰ ਕੋਈ ਵਿਅਕਤੀ ਅਮਨ ਤੇ ਸ਼ਾਂਤੀ ਭੰਗ ਕਰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਉਹਨਾਂ ਸਮੁੱਚੀ ਚੋਣ ਪ੍ਰਕਿਰਿਆ ਨੂੰ ਯੋਜਨਾਬੱਧ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ•ਨ ਲਈ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਵਾਸਤੇ ਵੀ ਨਿਰਦੇਸ਼ ਜਾਰੀ ਕੀਤੇ। ਉਹਨਾਂ ਸਾਰੇ ਰਿਟਰਨਿੰਗ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪੈਦੇ ਸਾਰੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ ਤੇ ਦੌਰਾ ਕਰਕੇ ਸਾਰੇ ਲੌੜੀਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਜਿਲੇ ਵਿੱਚ ਪੈਦੇ ਸਾਰੇ 14 ਵਿਧਾਨ ਸਭਾ ਹਲਕਿਆਂ ਤੋ ਨਾਮਜਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਕਿਸੇ ਵੀ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਦੇ ਕਾਗਜ਼ ਦਾਖਲ ਨਹੀ ਕੀਤੇ। ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 30 ਜਨਵਰੀ ਨੂੰ ਫੋਟੋ ਸ਼ਨਾਖਤੀ ਕਾਰਡ ਧਾਰਕ ਵੋਟਰ ਹੀ ਆਪਣੀ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰ ਸਕੇਗਾ। ਉਹਨਾਂ ਦੱਸਿਆ ਕਿ ਜਿਲੇ ਵਿੱਚ ਤਾਇਨਾਤ ਨਾਕਾ ਟੀਮਾਂ ਅਤੇ ਉਡਣ ਦਸਤਿਆਂ ਦੀ ਚੌਕਸੀ ਕਾਰਨ ਵੱਡੀ ਮਾਤਰਾ ਵਿੱਚ ਨਗਦੀ ਅਤੇ ਨਸ਼ੀਲੇ ਪਦਾਰਥ ਜਬਤ ਕੀਤੇ ਜਾ ਚੁੱਕੇ ਹਨ। ਇਸ ਮੌਕੇ ਚੋਣ ਖਰਚਾ ਨਿਗਰਾਨ ਸ੍ਰੀ ਏ.ਕੇ. ਖੰਡੇਲਵਾਲ ਨੇ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵੱਲੋ ਕੀਤੇ ਜਾਂਦੇ ਖਰਚੇ ਦਾ ਹਿਸਾਬ ਰੱਖਣ ਲਈ ਸੈaਡੋ ਰਜਿਸਟਰ ਤਿਆਰ ਕਰਵਾਉਣ। ਇਸ ਮੀਟਿੰਗ ਵਿੱਚ ਚੋਣ ਖਰਚਾ ਨਿਗਰਾਨ ਸ੍ਰੀ ਸੰਦੀਪ ਚੌਹਾਨ, ਸ੍ਰੀ ਅਜੈ ਕੁਮਾਰ, ਸ੍ਰੀ ਅਨੁਪਮ ਕਾਂਤ ਗਰਗ, ਸ੍ਰੀ ਅਖਿਲੈਂਦਰ ਪ੍ਰਤਾਪ ਤੋ ਇਲਾਵਾ ਸ੍ਰੀ ਅਸ਼ੀਸ ਚੌਧਰੀ ਡਿਪਟੀ ਪੁਲਿਸ ਕਮਿਸ਼ਨਰ ਲੁਧਿਆਣਾ, ਸ੍ਰੀ ਪ੍ਰਦੀਪ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਮਨਦੀਪ ਸਿੰਘ ਸਿੱਧੂ ਐਸ.ਐਸ.ਪੀ.ਖੰਨਾ, ਸ੍ਰੀ ਅਮਰ ਸਿੰਘ ਚਾਹਲ ਐਸ.ਐਸ.ਪੀ. ਦਿਹਾਤੀ (ਜਗਰਾਓ), ਸ੍ਰੀ ਮਲਵਿੰਦਰ ਸਿੰਘ ਜੱਗੀ ਕਮਿਸ਼ਨਰ ਨਗਰ ਨਿਗਮ ਸਮੇਤ ਜਿਲੇ ਦੇ ਸਾਰੇ ਰਿਟਰਨਿੰਗ ਅਫਸਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਸ਼ਾਮਲ ਹੋਏ।