January 7, 2012 admin

ਟ੍ਰੈਫਿਕ ਨਿਯਮਾਂ ਦੀ ਪਾਲਣਾ ਗੰਭੀਰਤਾ ਨਾਲ ਕਰਨੀ ਚਾਹੀਦੀ ਹੈ- ਦਿਨੇਸ਼ ਪ੍ਰਤਾਪ ਸਿੰਘ

ਪਟਿਆਲਾ 7 ਜਨਵਰੀ:  ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਗੰਭੀਰਤਾ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਸੜਕੀ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਪ੍ਰਤਾਪ ਸਿੰਘ ਸੀਨੀਅਰ ਕਪਤਾਨ ਪੁਲਿਸ ਨੇ ਅੱਜ ਟਰੱਕ ਯੂਨੀਅਨ ਵਿਖੇ  1 ਜਨਵਰੀ ਤੋਂ 7 ਜਨਵਰੀ ਤੱਕ ਆਯੋਜਿਤ 23ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦਿੱਤੀ।
  ਸ੍ਰੀ ਦਿਨੇਸ਼ ਪ੍ਰਤਾਪ ਸਿੰਘ ਨੇ ਕਿਹਾ ਕਿ  ਜ਼ਿਆਦਾਤਰ ਦੁਰਘਟਨਾਵਾ ਟ੍ਰੇਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਤੇਜ਼ ਗਤੀ ਨਾਲ ਵਾਹਨ ਚਲਾਉਣ ਕਾਰਨ ਵਾਪਰਦੀਆਂ ਹਨ, ਜਿਸ ਕਾਰਨ ਹਰ ਸਾਲ ਅਨੇਕਾਂ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।  ਉਹਨਾਂ ਕਿਹਾ ਕਿ ਜ਼ਿਆਦਾ ਤੇਜ਼ ਗਤੀ ਨਾਲ ਵਾਹਨ ਚਲਾਉਣ ਨਾਲ ਆਪਣੇ ਮਿੱਥੇ ਸਥਾਨ ‘ਤੇ ਪਹੁੰਚਣ ਲਈ ਸਮੇਂ ਦਾ ਕੋਈ ਜ਼ਿਆਦਾ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਸਾਨੂੰ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਦਾ ਜ਼ਰੂਰ ਪ੍ਰਯੋਗ ਕਰਨਾ ਚਾਹੀਦਾ ਹੈ, ਕਿਉਂਕਿ ਅਜਿਹਾ ਕਰਨ ਨਾਲ ਦੁਰਘਟਨਾ ਵਾਪਰਨ ਦੀ ਸੂਰਤ ਵਿੱਚ ਕਿਸੇ ਵਿਅਕਤੀ ਦੀ ਜਾਨ ਨੂੰ ਖਤਰਾ ਘੱਟ ਜਾਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਵਿਦੇਸ਼ਾਂ ਦੀ ਤਰਜ ‘ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਕਈ ਦੇਸ਼ਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੁਹਰਾਉਣ ‘ਤੇ ਉਸ ਵਿਅਕਤੀ ਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ  ਇਹ ਅਮਲ ਜਲੰਧਰ ਤੇ ਲੁਧਿਆਣਾ ਸ਼ਹਿਰਾਂ ਵਿੱਚ ਸ਼ੁਰੂ ਹੋ ਚੁੱਕਾ ਹੈ ਅਤੇ ਜਲਦੀ ਹੀ ਪਟਿਆਲਾ ਵਿੱਚ ਵੀ ਸੁਰੂ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ•ਾਂ ਪਾਲਣਾ ਕਰੀਏ ਤਾਂ ਜੋ ਕਿਸੇ ਵੀ ਤਰ•ਾਂ ਦੀ  ਅਣਗਹਿਲੀ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
  ਸੀਨੀਅਰ ਕਪਤਾਨ ਪੁਲਿਸ ਨੇ ਅੱਗੇ ਦੱਸਿਆ ਕਿ ਟ੍ਰੈਫਿਕ ਪੁਲਿਸ ਦਾ ਉਦੇਸ਼ ਕਿਸੇ ਵਿਅਕਤੀ ਦੇ ਵਾਹਨ ਦਾ ਚਲਾਨ ਕਰਕੇ ਤੰਗ ਪ੍ਰੇਸ਼ਾਨ ਕਰਨਾ ਨਹੀਂ ਬਲਕਿ ਸੜਕ ਸੁਰੱਖਿਆ ਸਪਤਾਹ ਰਾਹੀਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ  ਸਿਖਿਅਤ ਕਰਨਾ ਅਤੇ ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨਾ ਹੈ।  ਉਹਨਾਂ ਕਿਹਾ ਉਤਨੀਆਂ ਮੌਤਾਂ ਬਿਮਾਰੀ ਨਾਲ ਨਹੀਂ ਹੁੰਦੀਆਂ ਜਿੰਨੀਆਂ ਦੁਰਘਟਨਾਵਾਂ ਕਾਰਨ ਹੁੰਦੀਆਂ ਹਨ ਅਤੇ ਵਾਹਨ ਨੂੰ ਓਵਰ-ਟੇਕ ਕਰਨ ਨਾਲ ਦੁਰਘਟਨਾ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ  ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਹਿਯੋਗ ਦੇਣ ਸਬੰਧ  ਅਪੀਲ ਕਰਦਿਆਂ ਟ੍ਰੈਫਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਅਤੇ ਚਲਾਨ ਕੱਟਦੇ ਸਮੇਂ ਕਿਸੇ ਦਾ ਵੀ ਫੋਨ ਨਾ ਸੁਣਿਆ ਜਾਵੇ। ਇਸ ਮੌਕੇ ‘ਤੇ  ਵਾਹਨਾਂ ਦੇ ਪਿਛੇ ਰਿਫਲੈਕਟਰ ਵੀ ਲਗਾਏ ਗÂੈ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ. ਪੀ. ਟ੍ਰੈਫਿਕ ਸ੍ਰ: ਕੇਸਰ ਸਿੰਘ, ਡੀ.ਐਸ. ਪੀ. (ਦਿਹਾਤੀ)  ਸ੍ਰ: ਹਰਵਿੰਦਰ ਸਿੰਘ, ਟ੍ਰੈਫਿਕ ਪੁਲਿਸ ਇੰਚਾਰਜ ਇੰਨਸਪੈਕਟਰ ਸ੍ਰੀ ਅਛਰੂ ਰਾਮ ਸ਼ਰਮਾ,  ਸਬ ਇੰਸਪੈਕਟਰ ਸ੍ਰੀਮਤੀ ਪੁਸ਼ਪਾ ਦੇਵੀ, ਸ੍ਰ: ਜਤਿੰਦਰ ਸਿੰਘ ਗਰੇਵਾਲ, ਡਾ. ਬੀ. ਐਸ. ਭੁੱਲਰ, ਟਰੱਕ ਯੂਨੀਅਨ ਦੇ ਪ੍ਰਧਾਨ ਸ੍ਰ; ਹਰਿੰਦਰ ਸਿੰਘ, ਸ੍ਰੀਮਤੀ ਅਰਚਨਾ ਮਹਾਜਨ ਮਾਰਸ਼ਲ ਤੋਂ ਇਲਾਵਾ ਹੋਰ ਟ੍ਰੈਫਿਕ ਮਾਰਸ਼ਲ ਅਤੇ ਸ਼ਹਿਰੀ ਪਤਵੰਤੇ ਵੀ ਹਾਜ਼ਰ ਸਨ।

Translate »