January 7, 2012 admin

ਸੜਕ ਸੁਰੱਖਿਆ ਹਫਤੇ ਤਹਿਤ ਕਰਵਾਇਆ ਸੈਮੀਨਾਰ

ਗੁਰਦਾਸਪੁਰ, 7 ਜਨਵਰੀ : ਸੜਕ ਸੁਰੱਖਿਆ ਹਫਤੇ ਤਹਿਤ ਜਿਲੇ ਦੇ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਜਿਲਾ ਟਰਾਂਸਪੋਰਟ ਵਿਭਾਗ ਵਲੋਂ ਟਰੱਕ ਯੂਨੀਅਨ ਦੇ ਦਫਤਰ ਬਰਿਆਰ ਰੋਡ ਗੁਰਦਾਸਪੁਰ ਵਿਖੇ ਕਰਵਾਏ ਗਏ ਸੈਮੀਨਾਰ ਦੀ ਪ੍ਰਧਾਨਗੀ ਸ. ਮਹਿੰਦਰ ਸਿੰਘ ਕੈਂਥ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋ ਕੀਤੀ ਗਈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਕੈਂਥ ਨੇ ਕਿਹਾ ਕਿ ਟਰੈਫਿਕ ਨਿਯਮਾਂ ਜੀ ਜਾਣਕਾਰੀ ਨਾ ਹੋਣ ਕਾਰਨ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ ਜਾਂਦੀ ਹੈ। ਟਰੈਫਿਕ ਨਿਯਮਾਂ ਦੀ ਜਾਣਕਾਰੀ ਜਿਥੇ ਕੀਮਤੀ ਜਾਨਾਂ ਬਚਾਉਦੀ ਹੈ ਓਥੇ ਰੋਜਾਨਾ ਸੜਕਾਂ ‘ਤੇ ਲੱਗਦੇ ਟਰੈਫਿਕਾਂ ਜਾਮਾਂ ਤੋਂ ਵੀ ਨਿਜ਼ਾਤ ਮਿਲਦੀ ਹੈ। ਉਨਾ ਅੱਗੇ ਕਿਹਾ ਕਿ ਜਿਲੇ ਵਿੱਚ ਪਹਿਲੀ ਜਨਵਰੀ ਤੋ ਲੈ ਕੇ 7 ਜਨਵਰੀ ਤਕ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ ਹੈ ਅਤੇ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸ੍ਰੀ ਕੈਥ ਵਲੋਂ ਟਰੈਕਟਰ ਅਤੇ ਟਰਾਲੀਆਂ ਦੇ ਮਗਰ ਰਿਫਲੈਕਟਰ ਲਗਾਉਣ ਦਾ ਸ਼ੁੱਭ ਆਰੰਭ ਵੀ ਕੀਤਾ ਗਿਆ।
               ਇਸ ਮੌਕੇ ਸ੍ਰੀ ਜਸਪਾਲ ਸਿੰਘ ਐਸ ਪੀ. ਇੰਚਾਰਜ ਟਰੈਫਿਕ ਵਿਭਾਗ ਵਲੋ ਟਰੈਫਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਜਸਬੀਰ ਸਿੰਘ ਜਿਲਾ ਟਰਾਂਸਪੋਰਟ ਅਫਸਰ ਗੁਰਦਾਸਪਰ ਅਤੇ ਹੋਰ ਉੱਚ ਅਧਿਕਾਰੀ ਵੀ ਹਾਜਰ ਸਨ।

Translate »