January 9, 2012 admin

ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਗੁਰਪ੍ਰੀਤ ਸਿੰਘ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਬਰਨਾਲਾ 09 ਜਨਵਰੀ : ਵਿਧਾਨ ਸਭਾ ਹਲਕਾ ਭਦੌੜ ਤੋਂ ਅੱਜ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ।ਇਹ ਜਾਣਕਾਰੀ ਦਿਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਜੇ ਐਨ ਜਾਦੇ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਹਰਦੇਵ ਸਿੰਘ ਉਮਰ 30 ਸਾਲ ਵਾਸੀ ਪਿੰਡ ਰੁੜੇਕੇ ਕਲਾਂ ਨੇ ਆਪਣੇ ਨਾਮਜ਼ਦਗੀ ਭਦੌੜ ਦੇ ਰਿਟਰਨਿੰਗ ਅਧਿਕਾਰੀ-ਕਮ-ਸਬ ਡਵੀਜਨਲ ਮੈਜਿਸਟ੍ਰੇਟ ਸ੍ਰ. ਜਸਪਾਲ ਸਿਘ ਕੋਲ ਦਾਖ਼ਲ ਕਰ ਦਿੱਤੇ ਹਨ।
         ਸ਼੍ਰੀ ਜਾਦੇ ਨੇ ਹੋਰ ਦੱਸਿਆ ਕਿ ਬਰਨਾਲਾ ਅਤੇ ਮਹਿਲ ਕਲਾਂ ਤੋਂ ਅਜੇ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ।
ਉਨਾਂ ਕਿਹਾ ਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰ 12 ਜਨਵਰੀ ਤੱਕ ਸਵੇਰੇ ਰੋਜ਼ਾਨਾਂ 11:00 ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਸਬਧਤ ਰਿਟਰਨਿੰਗ ਅਫ਼ਸਰ ਕੋਲ ਆਪਣੀ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਉਨਾਂ ਕਿਹਾ ਕਿ 13 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਹੋਵੇਗੀ ਅਤੇ 16 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

Translate »