January 9, 2012 admin

ਗਣਤੰਤਰ ਦਿਵਸ ‘ਤੇ ਪੇਸ਼ ਕੀਤੀਆਂ ਜਾਣ ਖੂਬਸੂਰਤ ਝਾਕੀਆਂ-ਵਧੀਕ ਡਿਪਟੀ ਕਮਿਸ਼ਨਰ

ਗੁਰਦਾਸਪੁਰ 9 ਜਨਵਰੀ :- ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਹਰ ਸਾਲ ਦੀ ਤਰ•ਾਂ ਇਸ ਸਾਲ ਵੀ ਪੂਰੇ ਉਤਸ਼ਾਹ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰ.ਸੁਖਦੇਵ ਸਿੰਘ ਵਧੀਕ ਡਿਪਟੀ ਕਮਿਸ਼ਨਰ  (ਵਿਕਾਸ)  ਗੁਰਦਾਸਪੁਰ ਨੇ ਆਪਣੇ ਦਫਤਰ ਵਿਖੇ ਗਣਤੰਤਰ ਦਿਵਸ ਸਮਾਰੋਹ ਨੂੰ ਸਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਸ਼ੇਸ ਤੌਰ ‘ਤੇ ਵੱਖ-ਵੱਖ ਵਿਭਾਗਾਂ ਵਲੋ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਬਾਰੋ ਵਿਭਾਗਾਂ ਦੇ ਮੁੱਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ।
             ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਨੂੰ ਕੇਵਲ ਰਸਮੀ ਕਾਰਵਾਈ ਨਾ ਸਮਝਿਆ ਜਾਵੇ ਬਲਕਿ ਖੂਬਸੂਰਤ ਝਾਕੀਆਂ ਪੇਸ਼ ਕੀਤੀਆਂ ਜਾਣ। ਉਨਾ ਅੱਗੇ ਕਿਹਾ ਕਿ ਇਨਾ ਝਾਕੀਆਂ ਰਾਹੀਂ ਸਮਾਜਿਕ ਬੁਰਾਈਆਂ ‘ਤੇ ਠੱਲ• ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਝਲਕ  ਜਨਤਾ ਸਾਹਮਣੇ ਪੇਸ਼ ਕੀਤੀ ਜਾਵੇ।
                        ਉਨਾ ਅੱਗੇ ਕਿਹਾ ਕਿ ਭਰੂਣ ਹੱਤਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਦਿਲ ਟੂੰਬਦੀਆਂ ਝਾਕੀਆਂ ਸਿਹਤ ਵਿਭਾਗ, ਨਹਿਰੂ ਯੂਵਾ ਕੇਂਦਰ ਅਤੇ ਜਿਲਾ ਰੈੱਡ ਕਰਾਸ ਸੁਸਾਇਟੀ ਵਲੋ ਤਿਆਰ ਕਰਵਾਈਆਂ ਜਾਣ। ਇਸ ਤੋ ਇਲਾਵਾ ਹਰੇਕ ਵਿਭਾਗ ਆਪਣੇ ਅਧੀਨ ਚਲ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਧ ਤੋਂ ਵਧ ਜਾਣਕਾਰੀ , ਝਾਕੀਆਂ ਰਾਹੀਂ ਪੇਸ਼ ਕਰਨ ਤਾਂ ਕਿ ਲੋਕਾਂ ਵਿੱਚ ਇਨਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਪਹੁੰਚ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Translate »