ਚੰਡੀਗੜ•,9 ਜਨਵਰੀ : ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 9 ਜਨਵਰੀ, 2012 ਤੋ’ 16 ਜਨਵਰੀ, 2012 ਤੱਕ ਰੋਪੜ ਹੈਡ ਵਰਕਸ ਤੋ’ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਸਿਧਵਾਂ ਬਰਾਂਚ, ਬਠਿੰਡਾ ਬਰਾਂਚ , ਬਿਸਤ ਦੁਆਬ ਅਬੋਹਰ ਬਰਾਂਚ ਅਤੇ ਪਟਿਆਲਾ ਫੀਡਰ ਨਹਿਰਾਂ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋ’ ਨਿਕਲਦੀਆਂ ਸਿੱਧੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਘਗਰ ਲਿੰਕ ਅਤੇ ਪਟਿਆਲਾ ਮਾਈਨਰ ਂਜੋ ਕਿ ਗਰੁੱਪ ”ਬੀ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਵਿਚੋਂ’ ਨਿਕਲਦੀਆਂ ਨਹਿਰਾਂ ਜਿਹੜੀਆਂ ਕਿ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦ ਕਿ ਜਦਕਿ ਅਬੋਹਰ ਬ੍ਰਾਂਚ ਅਤੇ ਇਸ ਦੇ ਸਾਰੇ ਰਜਬਾਹਿਆਂ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋ’ ਨਿਕਲਦੀਆਂ ਨਹਿਰ ਸਭਰਾਓ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬਰਾਂਚ ਲੋਅਰ , ਮੇਨ ਬਰਾਂਚ ਲੋਅਰ ਅਤੇ ਲਹੌਰ ਬਰਾਂਚ ਇਨ•ਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।