January 10, 2012 admin

ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਦੋ ਉਮੀਦਵਾਰਾਂ ਨੇ ਅੱਜ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਬਰਨਾਲਾ, 10 ਜਨਵਰੀ : ਵਿਧਾਨ ਸਭਾ ਹਲਕਾ ਭਦੌੜ ਤੋਂ ਅੱਜ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਉਮੀਦਵਾਰ ਸ੍ਰ ਜਗਸੀਰ ਸਿੰਘ ਉਰਫ ਜੱਗਾ ਸਿੰਘ ਪੱਤਰ ਸ੍ਰੀ ਜਰਨੈਲ ਸਿੰਘ  ਉਮਰ 42 ਸਾਲ ਪਿੰਡ ਭਦੌੜ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ।
ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ੍ਰੀ ਲਛਮਨ ਸਿੰਘ ਪੱਤਰ ਸ੍ਰੀ ਕਰਤਾਰ ਸਿੰਘ ਉਮਰ 42 ਸਾਲ ਪਿੰਡ ਖੁੱਡੀ ਕਲਾਂ ਨੇ ਵੀ ਅੱਜ ਹਲਕਾ ਭਦੌੜ ਤੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ।ਇਹ ਜਾਣਕਾਰੀ ਦਿਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਜੇ ਐਨ ਜਾਦੇ ਨੇ ਦੱਸਿਆ ਕਿ ਇੰਨ•ਾਂ ਦੋਵਾਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਦੌੜ ਦੇ ਰਿਟਰਨਿੰਗ ਅਫਸਰ-ਕਮ-ਸਬ ਡਵੀਜਨਲ ਮੈਜਿਸਟ੍ਰੇਟ ਸ੍ਰ. ਜਸਪਾਲ ਸਿਘ ਕੋਲ ਦਾਖ਼ਲ ਕਰ ਦਿੱਤੇ ਹਨ।
         ਸ਼੍ਰੀ ਜਾਦੇ ਨੇ ਹੋਰ ਦੱਸਿਆ ਕਿ ਬਰਨਾਲਾ ਅਤੇ ਮਹਿਲ ਕਲਾਂ ਤੋਂ ਅਜੇ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ।
ਉਨਾਂ ਕਿਹਾ ਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰ 12 ਜਨਵਰੀ ਤੱਕ ਸਵੇਰੇ ਰੋਜ਼ਾਨਾਂ 11:00 ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਸਬਧਤ ਰਿਟਰਨਿੰਗ ਅਫ਼ਸਰ ਕੋਲ ਆਪਣੀ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਉਨਾਂ ਕਿਹਾ ਕਿ 13 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਹੋਵੇਗੀ ਅਤੇ 16 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

Translate »