ਬਠਿੰਡਾ, 12 ਜਨਵਰੀ -ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖ਼ਰੀ ਦਿਨ 43 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸਰੂਪ ਚੰਦ ਸਿੰਗਲਾ ਅਤੇ ਉਰਮਿਲਾ ਦੇਵੀ, ਪੀਪਲਜ਼ ਪਾਰਟੀ ਆਫ ਪੰਜਾਬ ਦੀ ਪਰਮਿੰਦਰ ਕੌਰ, ਅਖਿਲ ਭਾਰਤੀਆ ਸ਼ਿਵ ਸੈਨਾ ਦੇ ਪ੍ਰੇਮ ਕੁਮਾਰ ਅਤੇ ਸ਼ਿਵ ਸੈਨਾ ਦੇ ਸ੍ਰੀ ਸੰਜੀਵ ਕੁਮਾਰ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਜਦਕਿ ਵਿਜੇ ਕੁਮਾਰ, ਗੁਰਚਰਨ ਕੌਰ ਚਹਿਲ ਅਤੇ ਰਕੇਸ਼ ਕੁਮਾਰ ਨੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਕਰਵਾਈਆਂ। ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅੰਗਰੇਜ਼ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ੍ਰੀ ਦਰਸ਼ਨ ਸਿੰਘ, ਬਸਪਾ ਦੇ ਸ੍ਰੀ ਜਗਸੀਰ ਸਿੰਘ ਅਤੇ ਜਨਰਲ ਸਮਾਜ ਪਾਰਟੀ ਦੀ ਮਲਕੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਵਿਧਾਨ ਸਭਾ ਹਲਕਾ ਮੌੜ ਤੋਂ ਲੋਕ ਜਨ ਸ਼ਕਤੀ ਦੇ ਸ੍ਰੀ ਮਿਠੂ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ੍ਰੀ ਗੁਰਪ੍ਰੀਤ ਸਿੰਘ ਨਾਮਜ਼ਦਗੀਆਂ ਭਰੀਆਂ ਜਦਕਿ ਜਸਵਿੰਦਰ ਕੌਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਵਿਧਾਨ ਸਭਾ ਹਲਕਾ ਭੁੱਚੋ ਤੋਂ ਪੀਪਲਜ਼ ਪਾਰਟੀ ਆਫ ਪੰਜਾਬ ਦੇ ਸ੍ਰੀ ਹਰਵਿੰਦਰ ਸਿੰਘ ਅਤੇ ਕੰਵਰ ਯਾਦਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਰਾਮ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਰਮਜੀਤ ਕੌਰ, ਪੰਜਾਬ ਲੇਬਰ ਪਾਰਟੀ ਦੇ ਸ੍ਰੀ ਦਲਜੀਤ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਸ੍ਰੀ ਅਜੈਬ ਸਿੰਘ ਅਤੇ ਸ੍ਰੀ ਹਰਵਿੰਦਰ ਸਿੰਘ ਨੇ ਨਾਮਜ਼ਦਗੀਆਂ ਭਰੀਆਂ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ੍ਰੀ ਸੁਖਮੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸਿਕੰਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਅਵਤਾਰ ਸਿੰਘ ਨੇ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਜਦਕਿ ਸ੍ਰੀ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਸਰਮਾਂ, ਸਿਕੰਦਰ ਸਿੰਘ, ਪ੍ਰਵੀਨ ਕੁਮਾਰ, ਸ੍ਰੀ ਲਖਵੀਰ ਸਿੰਘ, ਮਨਜੀਤ ਕੌਰ, ਸ੍ਰੀ ਸੁਨੀਲ ਕੁਮਾਰ, ਪਰਮਜੀਤ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪੀਪਲਜ਼ ਪਾਰਟੀ ਆਫ ਪੰਜਾਬ ਦੇ ਸ੍ਰੀ ਸੁਖਦੇਵ ਸਿੰਘ ਅਤੇ ਸਿਮਰਨ ਕੌਰ, ਲੋਕ ਜਨ ਸ਼ਕਤੀ ਪਾਰਟੀ ਦੇ ਸ੍ਰੀ ਲਾਲ ਚੰਦ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਮਰਜੀਤ ਸਿੰਘ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਵਜੋਂ ਸ੍ਰੀ ਅਜੈਬ ਸਿੰਘ, ਸ੍ਰੀ ਦਰਸ਼ਨ ਕੁਮਾਰ, ਸ੍ਰੀ ਅਮਰਜੀਤ ਸਿੰਘ, ਸ੍ਰੀ ਯਾਦਵਿੰਦਰ ਸਿੰਘ ਅਤੇ ਹਰਪਾਲ ਸਿੰਘ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ।