ਅੰਮ੍ਰਿਤਸਰ, 14 ਜਨਵਰੀ : ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਰਜਤ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ•ਾ ਅੰਮ੍ਰਿਤਸਰ ਵਿੱਚ ਨਹਿਰੂ ਯੁਵਾ ਕੇਂਦਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਪਿੰਡਾਂ, ਸ਼ਹਿਰਾਂ ਵਿੱਚ ਪੋਸਟਰ ਲਗਾਏ ਜਾ ਰਹੇ ਹਨ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਆਪਣੀ ਹਿੱਸੇਦਾਰੀ ਪਾਉਣ ਲਈ ਪ੍ਰੇਰਿਆ ਜਾ ਰਿਹਾ ਹੈ।
ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਕੋਆਰਡੀਨੇਟਰ ਸ੍ਰ. ਤਜਿੰਦਰ ਸਿੰਘ ਰਾਜਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਵੱਲੋਂ ਤਿਆਰ ਕੀਤੇ ਗਏ ਪੋਸਟਰਾਂ ਵਿੱਚ ਸਾਰੇ ਨਾਗਰਿਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਬਿਨਾਂ ਕਿਸੇ ਲਾਲਚ ਦੇ ਵੋਟ ਪਾਉਣ, ਧਰਮ ਅਤੇ ਸਿਆਸਤ ਤੋਂ ਉਪਰ ਉਠ ਕੇ ਪਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਵੀ ਵੋਟਰਾਂ ਨੂੰ ਉਹਨਾਂ ਦੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ•ਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਸ੍ਰ. ਤਜਿੰਦਰ ਸਿੰਘ ਰਾਜਾ ਨੇ ਅੱਗੇ ਦੱਸਿਆ ਕਿ ਉਹਨਾਂ ਵੱਲੋਂ ਜ਼ਿਲ•ੇ ਦੇ 450 ਪਿੰਡਾਂ ਵਿੱਚ ਪੋਸਟਰ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਹੁਣ ਤੱਕ ਬਾਬਾ ਬਕਾਲਾ, ਰਮਦਾਸ, ਮਜੀਠਾ ਅਤੇ ਅਟਾਰੀ ਦੇ ਇਲਾਕਿਆਂ ਵਿੱਚ ਵੋਟਰ ਜਾਗਰੂਕਤਾ ਪੋਸਟਰ ਲਗਾਏ ਜਾ ਚੁੱਕੇ ਹਨ।