January 14, 2012 admin

ਚੋਣਾਂ ਦੇ ਮੱਦੇਨਜ਼ਰ ਜ਼ਿਲ•ਾ ਮੈਜਿਸਟਰੇਟ ਨੇ ਹਥਿਆਰ ਲੈ ਕੇ ਚੱਲਣ ਤੇ ਲਾਈ ਪੂਰਨ ਪਾਬੰਧੀ

ਅੰਮ੍ਰਿਤਸਰ, 14 ਜਨਵਰੀ : ਪੰਜਾਬ ਵਿਧਾਨ ਸਭਾ ਚੋਣਾਂ 2012 ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਸਮੁੱਚੇ ਚੋਣ ਅਮਲ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਜ਼ਿਲ•ਾ ਮੈਜਿਸਟਰੇਟ ਸ੍ਰੀ ਰਜਤ ਅਗਰਵਾਲ ਨੇ ਜ਼ਿਲ•ੇ ਦੇ ਸਾਰੇ ਅਸਲਾ ਧਾਰਕਾਂ ਨੂੰ ਹਰ ਕਿਸਮ ਦੇ ਅਗਨ ਸ਼ਸਤਰ/ਅਸਲਾ ਲੈ ਕੇ ਚੱਲਣ ‘ਤੇ ਪੂਰਨ ਪਾਬੰਧੀ ਲਗਾ ਦਿੱਤੀ ਹੈ। ਜ਼ਿਲ•ਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਜ਼ਿਲ•ਾ ਅੰਮ੍ਰਿਤਸਰ ਦੀ ਹਦੂਦ ਅੰਦਰ ਚੋਣ ਪ੍ਰਕਿਰਿਆ ਦੌਰਾਨ ਕੋਈ ਵੀ ਅਸਲਾ ਧਾਰਕ ਆਪਣਾ ਅਸਲਾ/ਹਥਿਆਰ ਲੈ ਕੇ ਨਹੀਂ ਚੱਲੇਗਾ। ਪਾਬੰਧੀ ਦਾ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਬਾਵਰਦੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।
ਪਾਬੰਧੀ ਦੇ ਇਹ ਹੁਕਮ 12 ਜਨਵਰੀ ਤੋਂ 9 ਮਾਰਚ 2012 ਤੱਕ ਲਾਗੂ ਰਹਿਣਗੇ ਅਤੇ ਜੋ ਕੋਈ ਵੀ ਇਹਨਾਂ ਹੁਕਮਾਂ ਦੀ ਉਲੰਘਣਾਂ ਕਰੇਗਾ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  

Translate »