January 14, 2012 admin

ਪੰਜਾਬ ਦੀ ਖੁਸ਼ਹਾਲੀ ਲਈ ਕਾਂਗਰਸ ਨੂੰ ਜਿਤਾਉਣਾ ਜ਼ਰੂਰੀ-ਪ੍ਰਨੀਤ ਕੌਰ

ਭਾਰੀ ਇਕੱਠ ‘ਚ ਕਾਂਗਰਸ ਦੇ ਮੁੱਖ ਦਫਤਰ ਦਾ ਉਦਘਾਟਨ
ਪਟਿਆਲਾ, 13 ਜਨਵਰੀ -ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸ ਨੂੰ ਜਿਤਾਉਣਾ ਜ਼ਰੂਰੀ ਹੈ। ਅੱਜ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਦਫਤਰ ਦੇ ਉਦਘਾਟਨ ਮੌਕੇ ਕਾਂਗਰਸੀ ਵਰਕਰਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਜੋ ਪਿਛਲੇ ਪੰਜ ਸਾਲ ਅਕਾਲੀ-ਭਾਜਪਾ ਸਰਕਾਰ ਦਾ ਤਸ਼ੱਦਦ ਸਹਿਣ ਕੀਤਾ ਹੈ, ਜੇਕਰ ਉਸ ਤੋਂ ਛੁਟਕਾਰਾ ਪਾਉਣਾ ਹੈ ਤਾਂ ਅੱਜ ਤੋਂ ਹੀ ਕਾਂਗਰਸੀ ਵਰਕਰਾਂ ਨੂੰ ਕਮਰਕੱਸੇ ਕਰ ਲੈਣੇ ਚਾਹੀਦੇ ਹਨ ਤਾਂ ਜੋ ਕਾਂਗਰਸ ਦੀ ਜਿੱਤ ਯਕੀਨੀ ਬਣਾਈ ਜਾਵੇ। ਸ੍ਰੀਮਤੀ ਪ੍ਰਨੀਤ ਕੌਰ ਨੇ ਵਰਕਰਾਂ ਨੂੰ ਪਾਰਟੀ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ ਦਾ ਸੱਦਾ ਦਿੱਤਾ।
ਕਾਂਗਰਸ ਦੇ ਹੋਰ ਸੀਨੀਅਰ ਲੀਡਰਾਂ ਤੇ ਵਰਕਰਾਂ ਨੂੰ ਸਰਗਰਮ ਕਰਦਿਆਂ ਕਿਹਾ ਕਿ ਉਨ•ਾਂ ਦੀ ਵੋਟ ਕਿਸੇ ਐਮ.ਐਲ.ਏ ਜਾਂ ਮੰਤਰੀ ਬਣਨ ਵਾਲੇ ਲਈ ਨਹੀਂ ਹੈ, ਸਗੋਂ ਉਨ•ਾਂ ਦੀ ਵੋਟ ਪੰਜਾਬ ਦੇ ਮੁੱਖ ਮੰਤਰੀ ਲਈ ਵੋਟ ਹੈ। ਇਸ ਕਰਕੇ ਅਸੀਂ ਐਤਕੀਂ ਕੈਪਟਨ ਅਮਰਿੰਦਰ ਸਿੰਘ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਰਿਕਾਰਡ ਕਾਇਮ ਕਰਨਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬ੍ਰਹਮ ਮਹਿੰਦਰਾ ਵਿਧਾਇਕ, ਪ੍ਰੇਮ ਕ੍ਰਿਸ਼ਨ ਪੁਰੀ ਜ਼ਿਲ•ਾ ਕਾਂਗਰਸ ਪ੍ਰਧਾਨ, ਕੇ.ਕੇ ਸ਼ਰਮਾ, ਕਰਨ ਗੌੜ ਜ਼ਿਲ•ਾ ਪ੍ਰਧਾਨ ਯੂਥ ਕਾਂਗਰਸ ਆਦਿ ਨੇ ਵੀ ਸੰਬੋਧਨ ਕੀਤਾ।

Translate »