January 14, 2012 admin

ਪਟਿਆਲਾ ਜ਼ਿਲੇ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਊੁਪਰੰਤ 37 ਨਾਮਜ਼ਦਗੀ ਪੱਤਰ ਰੱਦ ਅਤੇ 93 ਨਾਮਜ਼ਦਗੀ ਪੱਤਰ ਪਾਏ ਗਏ ਦਰੁੱਸਤ — ਜ਼ਿਲਾ ਚੋਣ ਅਫ਼ਸਰ

ਪਟਿਆਲਾ 13 ਜਨਵਰੀ: ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਪਟਿਆਲਾ ਜ਼ਿਲੇ ਦੇ 8 ਹਲਕਿਆਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਊੁਪਰੰਤ 37  ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ  ਰੱਦ ਪਾਏ ਗਏ ਅਤੇ 93  ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ।  ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਤੇ ਵਿਧਾਨ ਸਭਾ ਹਲਕਾ 115 ਪਟਿਆਲਾ ਸ਼ਹਿਰੀ ਤੋਂ ਬਹੁਜਨ  ਸੰਘਰਸ਼ ਪਾਰਟੀ ਦੇ ਉਮੀਦਵਾਰ ਸ੍ਰੀ ਰਾਮ ਈਸ਼ਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀ ਕ੍ਰਿਸਨ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਕ੍ਰਿਸ਼ਨਾ ਦੇ  ਨਾਮਜ਼ਦਗੀ ਪੱਤਰ ਪੜਤਾਲ ਦੌਰਾਨ  ਰੱਦ ਹੋਣ ਉਪਰੰਤ 9 ਉਮੀਦਵਾਰ ਯੋਗ ਪਾਏ ਗਏ। ਉਹਨਾਂ ਦੱਸਿਆ ਕਿ  110 ਪਟਿਆਲਾ ਦਿਹਾਤੀ ਤੋਂ ਸ੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਸ੍ਰੀ ਹਰਿੰਦਰਪਾਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਹਰਪ੍ਰੀਤ ਮਹਿੰਦਰਾ ਅਤੇ ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀ ਜੋਧ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਪਾਏ ਗਏ ਅਤੇ ਬਾਕੀ ਦੇ   18 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ।   ਉਹਨਾਂ ਦੱਸਿਆ ਕਿ 114 ਸਨੌਰ ਤੋ ਸ੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ  ਸ੍ਰੀਮਤੀ ਅਨੂਪਇੰਦਰ ਕੌਰ ਸੰਧੂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀ ਰਾਜਿੰਦਰ ਸਿੰਘ, ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਉਮੀਦਵਾਰ ਸ੍ਰੀ ਸੁਖਜਿੰਦਰ ਸਿੰਘ ਟਾਂਡਾ ਅਤੇ ਇਹਨਾਂ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਦਵਿੰਦਰ ਕੌਰ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ੍ਰੀ ਰਾਜਿੰਦਰ ਕੁਮਾਰ, ਆਜ਼ਾਦ ਉਮੀਦਵਾਰ ਸ੍ਰੀ ਸਾਹਿਬ ਸਿੰਘ, ਰਾਸ਼ਟਰਵਾਦੀ ਪਾਰਟੀ ਪੰਜਾਬ ਦੇ ਉਮੀਦਵਾਰ  ਸ੍ਰੀ ਜਸਵਿੰਦਰ ਸਿੰਘ ਅਤੇ ਬਹੁਜਨ ਸੰਘਰਸ਼ ਪਾਰਟੀ (ਕਾਂਸੀ ਰਾਮ) ਦੇ ਉਮੀਦਵਾਰ ਸ੍ਰੀ ਰਣਧੀਰ ਸਿੰਘ ਦੇ ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਪਾਏ ਗਏ ਅਤੇ 11 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ।    ਉਹਨਾਂ ਦੱਸਿਆ ਕਿ 117 ਸ਼ੁਤਰਾਣਾ ਤੋਂ ਇੰਡੀਅਨ ਨੈਸਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀ ਸਤਿਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਸ੍ਰੀ ਸੰਦੀਪ ਸਿੰਘ, ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਰੂਪ ਕੌਰ ਅਤੇ ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਰਾਜ ਕੌਰ ਦੇ  ਨਾਮਜ਼ਦਗੀ ਪੱਤਰ ਰੱਦ ਹੋ ਜਾਣ ਤੇ 13 ਯੋਗ ਉਮੀਦਵਾਰ ਰਹਿ ਗਏ ਹਨ।
 ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ 116 ਸਮਾਣਾ ਹਲਕੇ ਤੋਂ ਅਜ਼ਾਦ ਉਮੀਦਵਾਰ ਸ੍ਰੀ ਜਲਮਹਿੰਦਰ ਜੋਸ਼ੀ, ਸ੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਸ੍ਰੀ ਚਰਨਜੀਤ ਸਿੰਘ, ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਕਵਰਿਗ ਉਮੀਦਵਾਰ ਸ੍ਰੀ  ਕੁਲਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਰਿਸ਼ਮਾ ਕੌਰ ਅਤੇ ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀ ਗੁਰਦੀਪ ਸਿੰਘ ਦੇ ਨਾਮਜ਼ਦਗੀ ਪੱਤਰ ਪੜਤਾਲ ਦੌਰਾਨ  ਰੱਦ ਕੀਤੇ ਗਏ ਅਤੇ ਬਾਕੀ ਦੇ 9 ਉਮੀਦਵਾਰਾਂ ਦੇ ਪੱਤਰ ਯੋਗ ਪਾਏ ਗਏ। ਉਹਨਾਂ ਦੱਸਿਆ ਕਿ  111 ਰਾਜਪੁਰਾ ਤੋਂ ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਸੁਰਜੀਤ ਕੌਰ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀ ਤਰੁਣ ਖੁਰਾਣਾ, ਆਜ਼ਾਦ ਉਮੀਦਵਾਰ ਸ੍ਰੀ ਪ੍ਰੀਤਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀ ਨਿਰਭੈ ਸਿੰਘ ਅਤੇ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਉਮੀਦਵਾਰ ਸ੍ਰੀ ਲਾਜਪਤ ਚੌਧਰੀ ਦੇ ਪੜਤਾਲ ਦੌਰਾਨ  ਨਾਮਜ਼ਦਗੀ ਪੱਤਰ ਰੱਦ ਪਾਏ ਗਏ ਅਤੇ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। 113 ਘਨੌਰ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀ ਅਮਰਜੀਤ ਸਿੰਘ, ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਸ੍ਰੀ ਅਜਾਇਬ ਸਿੰਘ, ਸੀ ਪੀ ਆਈ (ਐਮ) ਦੇ ਕਵਰਿੰਗ ਉਮੀਦਵਾਰ ਸ੍ਰੀ ਧਰਮਪਾਲ ਸਿੰਘ ਅਤੇ ਰਾਸ਼ਟਰੀ ਸਹਾਰਾ ਪਾਰਟੀ ਦੇ ਉਮੀਦਵਾਰ ਸ੍ਰੀ ਅਮਰੀਕ ਸਿੰਘ ਦੇ ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਪਾਏ ਗਏ ਅਤੇ ਬਾਕੀ ਦੇ 10 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ।  109 ਨਾਭਾ ਤੋਂ ਸੀ ਪੀ ਆਈ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਦਲਜੀਤ ਕੌਰ, ਸ੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸ੍ਰੀਮਤੀ ਸ਼ੀਲਾ ਦੇਵੀ ਦੇ ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਪਾਏ ਗਏ ਅਤੇ ਬਾਕੀ ਦੇ 11 ਉਮੀਦਵਾਰਾਂ ਦੇ ਪੱਤਰ ਯੋਗ ਪਾਏ ਗਏ।

Translate »