January 14, 2012 admin

ਲੋਕਾਂ ਵਿਚ ਕਾਂਗਰਸ ਨੂੰ ਜਿਤਾਉਣ ਲਈ ਉਤਸ਼ਾਹ¸ਡਾ: ਸ਼ੈਲੀ

14 ਜਨਵਰੀ ¸ਹਲਕਾ ਮਜੀਠਾ  ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਹੀ ਕਾਂਗਰਸ ਪਾਰਟੀ ਨੂੰ ਜਿਤਾਉਣ ਅਤੇ ਕੈਪ: ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਲਈ ਜੋਸ਼ ਅਤੇ ਉਤਸ਼ਾਹ ਹੈ। ਖਾਸ ਕਰਕੇ ਪੰਜਾਬ ਦੇ ਨੌਜਵਾਨ ਵਰਗ ਵਿਚ ਕਾਂਗਰਸ ਪਾਰਟੀ ਨਾਲ ਜੁੜਨ ਦੀ ਕਰੇਜ਼ ਹੈ ਅਤੇ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਵੋਟਰ ਕਾਂਗਰਸ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਉਣਗੇ। ਇਹ ਸ਼ਬਦ ਹਲਕਾ ਮਜੀਠਾ ਤੋਂ ਕਾਂਗਰਸੀ ਉਮੀਦਵਾਰ ਡਾ: ਸ਼ੈਲਿੰਦਰਜੀਤ ਸਿੰਘ ਸ਼ੈਲੀ  ਨੇ ਵੱਖ ਵੱਖ ਚੋਣ ਜਲਸਿਆ ਨੂੰ ਸੰਬੋਧਨ ਕਰਦਿਆ ਪ੍ਰਗਟ ਕੀਤੇ। ਉਨ•ਾਂ ਹੋਰ ਕਿਹਾ ਉਹ ਘਰ ਘਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਕਰ ਰ ਰਹੇ ਹਨ ਅਤੇ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ•ਾਂ ਹੋਰ ਹਿਕਾ ਕਿ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਵਰਗਰ ਨੂੰ ਕਾਂਗਰਸ ਦੀ ਸਰਕਾਰ ਬਣਨ ਤੇ ਬੇਹੱਦ  ਉਮੀਦਾਂ ਹਨ ਅਤੇ ਨੌਜਵਾਨਾਂ ਨੂੰ ਕਾਂਗਰਸ  ਪਾਰਟੀ ਵਿਚ ਹੀ ਭਵਿੱਖ ਨਜ਼ਰ ਆਉਂਦਾ ਹੈ। ਇਸ ਮੌਕੇ ਤੇ ਉਨ•ਾਂ ਦੇ ਨਾਲ ਸਾਬਕਾ ਵਿਧਾਇਕ ਸ: ਸਵਿੰਦਰ ਸਿੰਘ ਕੱਥੂਨੰਗਲ, ਜਿਲ•ਾ ਪ੍ਰੀਸਦ ਦੇ ਸਾਬਕਾ ਉਪ ਚੇਅਰਮੈਨ ਭਗਵੰਤਪਾਲ ਸਿੰਘ ਸੱਚਰ, ਬਲਕਾ ਸਮੰਤੀ ਤਰਸਿੱਕਾ ਦੇ ਸਾਬਕਾ ਚੇਅਰਮੈਨ ਸ: ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਸਰਪੰਚ ਬਲਜੀਤ ਸਿੰਘ ਭੋਆ, ਜਗੀਰ ਸਿੰਘ, ਗੁਰਬਿੰਦਰ ਸਿੰਘ, ਪ੍ਰਮਜੀਤ ਸਿੰਘ, ਸੇਵਾ ਸਿੰਘ, ਸਾਮ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੱਜਣ ਸਿੰਘ, ਜਗਤਾਰ ਸਿੰਘ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਆਗੂ ਹਾਜਰ ਸਨ।

Translate »