ਅੰਮ੍ਰਿਤਸਰ, 15 ਜਨਵਰੀ : ਵਿਧਾਨ ਸਭਾ ਚੋਣਾਂ 2012 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ ਸਰਕਟ ਹਾਊਸ ਵਿਖੇ ਚੋਣਾਂ ਨਾਲ ਸਬੰਧਤ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਸ੍ਰੀ ਰਜਤ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਕੰਟਰੋਲ ਰੂਮ ਹਫਤੇ ਦੇ ਸਾਰੇ ਦਿਨ 24 ਘੰਟੇ ਕੰਮ ਕਰ ਰਿਹਾ ਹੈ ਅਤੇ ਜੇਕਰ ਕਿਸੇ ਵਿਅਕਤੀ ਜਾਂ ਉਮੀਦਵਾਰ ਨੂੰ ਚੋਣਾਂ ਨਾਲ ਸਬੰਧਤ ਕੋਈ ਸ਼ਿਕਾਇਤ ਹੋਵੇ ਤਾਂ ਉਹ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 18001802108 ‘ਤੇ ਕਾਲ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੰਟਰੋਲ ਰੂਮ ਵਿੱਚ ਹੀ ਤਿੰਨ ਹੋਰ ਨੰਬਰਾਂ 0183-2564048, 0183-2564051, 0183-2564052 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।