January 17, 2012 admin

ਸਕੂਲਾਂ ਦੇ ਲੜਕੇ ਅਤੇ ਲੜਕੀਆਂ ਦੇ 57ਵੇ ਰਾਸ਼ਟਰ ਪੱਧਰ ਦੇ ਐਥਲੈਟਿਕਸ ਮੁਕਾਬਲੇ 18 ਤੋ 23 ਜਨਵਰੀ ਤੱਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੇ-ਰਾਹੁਲ ਤਿਵਾੜੀ

ਲੁਧਿਆਣਾ, 16 ਜਨਵਰੀ :  ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 18 ਜਨਵਰੀ ਤੋ 23 ਜਨਵਰੀ ਤੱਕ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋ ਸਪੋਰਟਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ 14, 17 ਅਤੇ 19 ਸਾਲ ਵਰਗ ਵਿੱਚ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਦੇ ਕਰਵਾਏ ਜਾ ਰਹੇ 57ਵੇ ਰਾਸ਼ਟਰ ਪੱਧਰ ਦੇ ਐਥਲੈਟਿਕਸ ਮੁਕਾਬਲਿਆਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜਾਲੈਣ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਹੋਈ। ਸ੍ਰੀ ਤਿਵਾੜੀ ਨੇ ਦੱਸਿਆ ਕਿ ਰਾਸ਼ਟਰ ਪੱਧਰ ਦੇ ਇਹਨਾਂ ਮੁਕਾਬਲਿਆਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋ ਕਰੀਬ 3500 ਖਿਡਾਰੀ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਰਾਸ਼ਟਰ ਪੱਧਰ ਦੇ ਮੁਕਾਬਲਿਆਂ ਦਾ ਉਦਘਾਟਨ 18 ਜਨਵਰੀ ਨੂੰ ਸਵੇਰੇ 11.00 ਵਜੇ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਐਸ.ਸੀ. ਅਗਰਵਾਲ ਕਰਨਗੇ।
 ਸ੍ਰੀ ਤਿਵਾੜੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਅਤੇ ਉਹਨਾਂ ਦੇ ਨਾਲ ਆਉਣ ਵਾਲੇ ਖੇਡ ਅਧਿਕਾਰੀਆਂ ਦੀ ਰਿਹਾਇਸ਼ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਸਕੂਲ ਸਿੱਖਆ ਵਿਭਾਗ ਦੀ ਡਿਪਟੀ ਡਾਇਰੈਕਟਰ ਸਪੋਰਟਸ ਸ੍ਰੀਮਤੀ ਪ੍ਰਿਤਪਾਲ ਕੌਰ ਸਿੱਧੂ ਨੇ ਦੱਸਿਆ ਕਿ ਇਹਨਾਂ ਰਾਸ਼ਟਰ ਪੱਧਰ ਦੇ ਐਥਲੈਟਿਕਸ ਮੁਕਾਬਲਿਆਂ ਵਿੱਚ ਲੜਕੇ ਅਤੇ ਲੜਕੀਆਂ ਦੇ 14, 17 ਅਤੇ 19 ਸਾਲਾ ਵਰਗ ਵਿੱਚ 100 ਮੀਟਰ, 200, ਮੀਟਰ, 400 ਮੀਟਰ, 800 ਮੀਟਰ, 15 ਮੀਟਰ, 3000 ਮੀਟਰ, 5000 ਮੀਟਰ ਦੌੜ ਤੋ ਇਲਾਵਾ 400ਘ4 ਅੜਿੱਕਾ ਦੌੜ ਵੀ ਕਰਵਾਈ ਜਾਵੇਗੀ, ਇਸ ਤੋ ਇਲਾਵਾ ਡਿਸਕਸ ਥਰੋ, ਗੋਲਾ ਸੁੱਟਣਾ, ਲੰਮੀ ਛਾਲ ਅਤੇ ਉਚੀ ਛਾਲ ਦੇ ਮੁਕਾਬਲੇ ਵੀ ਕਰਵਾਏ ਜਾਣਗੇ।    

Translate »