January 18, 2012 admin

ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ‘ਚ ਜਸਬੀਰ ਸਿੰਘ ਗਿੱਲ ਅਤੇ ਇੰਦਰਬੀਰ ਸਿੰਘ ਬੁਲਾਰੀਆ ਖਿਲਾਫ ਕੇਸ ਦਰਜ ਬਿਨਾਂ ਪ੍ਰਵਾਨਗੀ ਇਸ਼ਤਿਹਾਰ ਛਪਵਾਉਣ ਵਿਰੁੱਧ ਵੀ ਨੋਟਿਸ ਜਾਰੀ

ਅੰਮ੍ਰਿਤਸਰ, 18 ਜਨਵਰੀ : ਹਲਕਾ 19 ਅੰਮ੍ਰਿਤਸਰ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਅਤੇ ਸ੍ਰ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਖਿਲਾਫ ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਥਾਣਾ ਸੀ ਡਵੀਜਨ ਵਿੱਚ ਕੇਸ ਦਰਜ ਕਰ ਦਿੱਤਾ ਗਿਆ ਹੈ।  ਹਲਕੇ ਦੇ ਰਿਟਰਨਿੰਗ ਅਧਿਕਾਰੀ ਸ੍ਰੀ ਪ੍ਰਦੀਪ ਸਭਰਵਾਲ  ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਰਿਟਰਨਿੰਗ ਅਧਿਕਾਰੀ ਸ੍ਰੀ ਕੁਲਦੀਪ ਸਿੰਘ ਅਤੇ ਚੋਣ ਜਾਬਤਾ ਟੀਮ ਦੇ ਮੁਖੀ ਸ੍ਰੀ ਐਸ:ਕੇ:ਸਰੀਨ ਨੇ ਰਿਪੋਰਟ ਦਿੱਤੀ ਸੀ ਕਿ ਉਕਤ ਦੋਹਾਂ ਉਮੀਦਵਾਰਾਂ ਵੱਲੋਂ ਹਲਕੇ ਵਿੱਚ ਚੋਣ ਪ੍ਰਚਾਰ ਲਈ ਲਗਾਏ ਗਏ ਹੋਰਡਿੰਗਜ ਉਤੇ ਪ੍ਰਿੰਟਰ ਅਤੇ ਪਬਲੀਸ਼ਰ ਦਾ ਨਾਮ ਨਹੀਂ ਹੈ, ਜੋ ਕਿ ਚੋਣ ਜਾਬਤੇ ਦੀ ਉਲੰਘਣਾ  ਹੈ। ਉਕਤ ਰਿਪੋਰਟ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰਿਟਰਨਿੰਗ ਅਧਿਕਾਰੀ ਨੇ ਸਹਾਇਕ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੱਖਣੀ ਨੂੰ ਸਬੰਧਤ ਦੋਹਾਂ ਉਮੀਦਵਾਰਾਂ ਖਿਲਾਫ ਸੈਕਸ਼ਨ 127-ਏ ਲੋਕਪ੍ਰਤੀਨਿਧਤਾ ਐਕਟ 1951 ਤਹਿਤ ਕੇਸ ਦਰਜ ਕਰਨ ਦੀ ਹਦਾਇਤ ਕੀਤੀ, ਜਿਸ ਅਧਾਰ ਉਤੇ ਜਸਬੀਰ ਸਿੰਘ ਡਿੰਪਾ ਅਤੇ ਇੰਦਰਬੀਰ ਸਿੰਘ ਬੁਲਾਰੀਆ ਖਿਲਾਫ ਕੇਸ ਦਰਜ ਕਰ ਲਿਆ ਗਿਆ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਲਈ ਛਾਪੀ ਜਾਣ ਵਾਲੀ ਸਮੱਗਰੀ ਉਪਰ ਪਿੰ੍ਰੰਟਰ ਦਾ ਨਾਮ, ਪਤਾ, ਛਾਪੀਆਂ ਜਾਣ ਵਾਲੀਆਂ ਕਾਪੀਆਂ ਦੀ ਗਿਣਤੀ ਅਤੇ ਪਬਲੀਸ਼ਰ ਦਾ ਨਾਮ ਹੋਣਾ ਜਰੂਰੀ ਹੈ ਅਤੇ ਅਜਿਹਾ ਨਾ ਕਰਨਾ ਚੋਣ ਜਾਬਤੇ ਦੀ ਉਲੰਘਣਾ ਹੈ। ਜਿਲ•ਾ ਚੋਣ ਅਧਿਕਾਰੀ ਵੱਲੋਂ ਇਸ ਸਬੰਧੀ ਰਾਜਸੀ ਪਾਰਟੀਆਂ ਅਤੇ ਪ੍ਰਿੰਟਰਾਂ ਨਾਲ ਮੀਟਿੰਗਾਂ ਕਰਕੇ ਉਨ•ਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂੰ ਵੀ ਕਰਵਾਇਆ ਗਿਆ ਸੀ ਪਰ ਇਸ ਦੇ ਬਾਵਜੂਦ  ਹਲਕਾ ਦੱਖਣੀ ਵਿੱਚ ਦੋਹਾਂ ਉਮੀਦਵਾਰਾਂ ਵੱਲੋਂ ਲਗਾਏ ਗਏ ਹੋਰਡਿੰਗਜ ਉਤੇ ਅਜਿਹੀਆਂ ਹਦਾਇਤਾਂ ਦੀ ਪਾਲਣਾ ਨਹੀਂ ਸੀ ਕੀਤੀ ਗਈ। ਰਿਟਰਨਿੰਗ ਅਧਿਕਾਰੀ ਵੱਲੋਂ ਉਕਤ ਪ੍ਰਚਾਰ ਸਮੱਗਰੀ ਨੂੰ ਹਟਾਉਣ ਦੇ ਆਦੇਸ਼ ਸਖਤੀ ਨਾਲ ਦਿੱਤੇ ਗਏ ਹਨ ਅਤੇ ਉਕਤ ਪ੍ਰਚਾਰ ਸਮੱਗਰੀ ਹਟਾਉਣ ਲਈ  ਕਾਰਵਾਈ ਜਾਰੀ ਹੈ।
 ਹਲਕਾ ਅੰਮ੍ਰਿਤਸਰ ਦੱਖਣੀ ਦੇ  ਰਿਟਰਨਿੰਗ ਅਧਿਕਾਰੀ ਵੱਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਅਖਬਾਰਾਂ ਵਿੱਚ ਇਸ਼ਤਿਹਾਰ ਛਪਵਾਉਣ ਦੇ ਕਥਿਤ ਦੋਸ਼ ਵਿੱਚ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ ਅਤੇ ਪੰਜਾਬ ਪੀਪਲਜ ਪਾਰਟੀ ਦੇ ਉਮੀਦਵਾਰ ਸ੍ਰ ਜਸਬੀਰ ਸਿੰਘ ਸ਼ਾਮ ਨੂੰ ਵੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ। 

Translate »