ਬਠਿੰਡਾ, 18 ਜਨਵਰੀ – ਜ਼ਿਲ•ਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ•ੀ ਦੇ ਮੋਢਿਆਂ ‘ਤੇ ਟਿਕਿਆ ਹੋਇਆ ਹੈ ਅਤੇ ਪੰਜਾਬ ਵਿਧਾਨ ਸਭਾ-2012 ਵਿਚ ਵੋਟ ਪ੍ਰਤੀਸ਼ਤ ਨੂੰ ਵਧਾਉਣ ਵਿਚ ਇਨ•ਾਂ ਦਾ ਯੋਗਦਾਨ ਬਹੁਤ ਅਹਿਮ ਹੋਵੇਗਾ। ਉਨ•ਾਂ ਕਿਹਾ ਕਿ ਇਸ ਵਾਰ 18 ਤੋਂ 25 ਸਾਲ ਦੀ ਉਮਰ ਵਾਲੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਅਹਿਮ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਪਿਛਲੇ ਸਮੇਂ ਦੌਰਾਨ ਵਿੱਦਿਅਕ ਸੰਸਥਾਵਾਂ ਵਿਚ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਨ•ਾਂ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰ ਅਤੇ ਦੋਸਤਾਂ-ਰਿਸ਼ਤੇਦਾਰਾਂ ਨੂੰ ਵੋਟ ਦੇ ਅਧਿਕਾਰ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਅਤੇ ਉਨ•ਾਂ ਨੂੰ ਦੱਸਣ ਕਿ ਇਹ ਅਧਿਕਾਰ ਸਾਡੇ ਪੁਰਖਿਆਂ ਨੇ ਬੜੀਆਂ ਕੁਰਬਾਨੀਆਂ ਦੇ ਕੇ ਹਾਸਲ ਕੀਤਾ ਹੈ। ਉਨ•ਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਤਾਕਤ ਨੂੰ ਸਮਝਣ ਕਿਉਂਕਿ ਆਪਣਾ ਸਹੀ ਪ੍ਰਤੀਨਿਧੀ ਚੁਣਨ ਲਈ ਵੋਟ ਪਾਉਣੀ ਬਹੁਤ ਜ਼ਰੂਰੀ ਹੈ।
ਸ੍ਰੀ ਯਾਦਵ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਬਠਿੰਡਾ ਜ਼ਿਲ•ੇ ‘ਚ ਵੋਟ ਦੀ ਪ੍ਰਤੀਸ਼ਤਤਾ 75 ਫੀਸਦੀ ਸੀ ਅਤੇ ਹੁਣ ਇਸ ਵਾਰ ਇਸ ਨੂੰ ਸੌ ਫੀਸਦੀ ਕਰਨ ਦਾ ਅਸੀਂ ਟੀਚਾ ਮਿੱਥਿਆ ਹੈ। ਉਨ•ਾਂ ਕਿਹਾ ਕਿ ਔਰਤਾਂ ਦੀ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਇਸ ਵਾਰ ਚੋਣ ਕਮਿਸ਼ਨ ਨੇ ਨਵੀਆਂ ਹਦਾਇਤਾਂ ਤਹਿਤ ਉਨ•ਾਂ ਨੂੰ ਆਪਣਾ ਵੋਟ ਪਹਿਲ ਦੇ ਆਧਾਰ ‘ਤੇ ਪਵਾਉਣ ਦਾ ਫ਼ੈਸਲਾ ਲਿਆ ਹੈ। ਇਸ ਤੋਂ ਇਲਾਵਾ ਸ਼ਹਿਰੀ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵੀ ਕਦਮ ਚੁੱਕੇ ਗਏ ਹਨ। ਇਸੇ ਤਰ•ਾਂ ਚੋਣ ਕਮਿਸ਼ਨ ਨੇ ਫੋਟੋ ਵਾਲੀਆਂ ਵੋਟਰ ਸੂਚੀਆਂ ਅਤੇ ਫੋਟੋ ਵਾਲੇ ਚੋਣ ਸ਼ਨਾਖਤੀ ਕਾਰਡ ਜਾਰੀ ਕਰਕੇ ਬੋਗਸ ਵੋਟਾਂ ਭੁਗਤਣ ਦੀ ਸੰਭਾਵਨਾ ਹੀ ਖ਼ਤਮ ਕਰ ਦਿੱਤੀ ਹੈ। ਇਸ ਮੌਕੇ ਆਈ. ਏ. ਐਸ. ਸ੍ਰੀ ਕੁਮਾਰ ਅਮਿਤ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਦੇ ਜ਼ਿਲ•ਾ ਕੇਂਦਰ ਬਠਿੰਡਾ ਦੇ ਪ੍ਰੋਜੈਕਟ ਕੋਆਰਡੀਨੇਟਰ ਸ੍ਰੀ ਮਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਮਾਜ ਦੀ ਅਹਿਮ ਕੜੀ ਹੈ ਜੋ ਚੋਣਾਂ ਦੀ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਬਖਸ਼ਣ ਲਈ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਦੇ ਜੇਤੂਆਂ ਨੂੰ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਇਕ ਚੋਣਾਂ ਸਬੰਧੀ ਇਕ ਨੁੱਕੜ ਨਾਕਟ ਵੀ ਪੇਸ਼ ਕੀਤਾ, ਜਿਸ ਵਿਚ ਵੋਟ ਦੇ ਅਧਿਕਾਰ ਦੀ ਵਰਤੋਂ ਨਿਰਪੱਖ ਹੋ ਕੇ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ ਵਿਜੈ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਡਾ ਸੁਖਦਰਸ਼ਨ ਸਿੰਘ ਬਰਾੜ ਨੇ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਾਰਾ ਸਟਾਫ ਵੀ ਮੌਜੂਦ ਸੀ। ਇਸੇ ਤਰ•ਾਂ ਦਾ ਇਕ ਸਮਾਗਮ ਸਥਾਨਕ ਡੀ. ਏ. ਵੀ. ਕਾਲਜ ਵਿਖੇ ਵੀ ਕਰਵਾਇਆ ਗਿਆ।