January 18, 2012 admin

ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ ਵੇਚਣ ‘ਤੇ ਪਾਬੰਧੀ

ਬਰਨਾਲਾ, 18 ਜਨਵਰੀ- ਬਰਨਾਲਾ ਜ਼ਿਲ•ਾ ਪ੍ਰਸ਼ਾਸ਼ਨ ਨੇ ਪਤੰਗ ਉਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ ਵੇਚਣ ‘ਤੇ ਪਾਬੰਧੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਵਿਜੈ ਐਨ.ਜ਼ਾਦੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਸ੍ਰ. ਭੁਪਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਸ਼ਕਾਇਤਾਂ ਸ੍ਰੀ ਪਰਮਜੀਤ ਸਿੰਘ ਪੱਡਾ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਦੁਕਾਨਾਂ ਦੀ ਚੈਕਿੰਗ ਕੀਤੀ।
ਉਨ•ਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਈਨਾ ਡੋਰ ਕਾਰਨ ਹਮੇਸ਼ਾਂ ਹੀ ਕਈ ਤਰਾਂ ਦੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇੱਥੋ ਤੱਕ ਕਿ ਡੋਰ ਬਿਜਲੀ ਦੀਆਂ ਤਾਰਾਂ ਵਿੱਚ ਫਸਣ ਕਾਰਨ ਲੋਕਾਂ ਨੂੰ ਕਰੰਟ ਲੱਗਣ ਦੇ ਹਾਦਸੇ ਵੀ ਵਾਪਰਨ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਇਹ ਡੋਰ ਮੋਟਰਸਾਈਕਲ, ਸਕੂਟਰ ਸਵਾਰ ਦੇ ਗਲ ਅਤੇ ਕੰਨ ਵਿੱਚ ਫਸ ਕੇ ਹਾਦਸਿਆਂ ਦਾ ਕਾਰਨ ਬਣਦੀ ਹੈ। ਪਤੰਗ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ, ਪਲਾਸਟਿਕ ਡੋਰ ਪੰਛੀਆਂ ਲਈ ਵੀ ਘਾਤਕ ਹੁੰਦੀ ਹੈ।
ਉਨ•ਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਵਿਜੈ ਐਨ.ਜ਼ਾਦੇ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਚਾਈਨਾ ਡੋਰ ਵੇਚਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।  
ਪਤੰਗ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ, ਪਲਾਸਟਿਕ ਡੋਰ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਮਾਪਿਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਿੰਥੈਟਿਕ, ਪਲਾਸਟਿਕ ਡੋਰ ਦੇ ਨੁਕਸਾਨ ਬਾਰੇ ਜਾਣੂ ਕਰਾਉਣ। ਇਹ ਡੋਰ ਪਲਾਸਟਿਕ ਦੀ ਹੁੰਦੀ ਹੈ, ਜੋ ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੁੰਦੀ ਹੈ।

Translate »