ਕਿਹਾ,’ਹਿੰਮਤ ਹੈ ਤਾਂ ਅਮਰਿੰਦਰ ਸਿੰਘ ਕਿਸਾਨਾਂ ਨੂੰ ਮੁਫਤ ਬਿਜਲੀ ਅਤੇ 1 ਰੁਪਏ ਕਿਲੋ ਕਣਕ ਬਾਰੇ ਐਲਾਨ ਪ੍ਰਧਾਨ ਮੰਤਰੀ ਤੋਂ ਕਰਵਾਕੇ ਦਿਖਾਵੇ’
ਬਠਿੰਡਾ, 18 ਜਨਵਰੀ – ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਗ਼ਰੀਬਾਂ ਨੂੰ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਸਣੇ 1 ਰੁਪਏ ਕਿਲੋ ਕਣਕ ਦੇਣ ਸਬੰਧੀ ਵਾਅਦਿਆਂ ਦਾ ਐਲਾਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਕਰਵਾਕੇ ਦਿਖਾਉਣ, ਜਿਨ•ਾਂ ਬਾਰੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਕੋਈ ਜ਼ਿਕਰ ਹੀ ਨਹੀਂ।
ਤਲਵੰਡੀ ਸਾਬੋ ਇਲਾਕੇ ਵਿਚ ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀਆਂ ਗੱਲਾਂ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਪਿਛਲੇ ਚੋਣ ਮਨੋਰਥ ਪੱਤਰ ਵਿਚ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕਿਆ। ਉਨ•ਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ 36 ਮਹੀਨੇ ਤੱਕ ਮੁਫਤ ਬਿਜਲੀ ਨਹੀਂ ਦਿੱਤੀ ਅਤੇ ਉਸ ਦੇ ਰਾਜ ਵਿਚ ਗ਼ਰੀਬ ਮਹਿੰਗਾਈ ਦਾ ਸ਼ਿਕਾਰ ਬਣੇ। ਉਨ•ਾਂ ਆਖਿਆ ਕਿ ਕਾਂਗਰਸ ਦੇ ਪ੍ਰਧਾਨ ਵਲੋਂ ਤਾਜ਼ਾ ਤੌਰ ‘ਤੇ ਕੀਤੇ ਗਏ ਦੋ ਐਲਾਨ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਨਹੀਂ ਹਨ, ਜਿਸ ਨਾਲ ਪਾਰਟੀ ਦੀ ਭਰੋਸੇਯੋਗਤਾ ‘ਤੇ ਸਵਾਲ ਖੜ•ਾ ਹੁੰਦਾ ਹੈ।
ਉਨ•ਾਂ ਕਿਹਾ ਕਿ ਸਾਰੇ ਲੋਕ ਜਾਣਦੇ ਹਨ ਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਵਿੱਤ ਮੰਤਰੀ ਪ੍ਰਣਵ ਮੁਖਰਜੀ ਅਤੇ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਡਾ. ਮੋਨਟੇਕ ਸਿੰਘ ਆਹਲੂਵਾਲੀਆ ਪਹਿਲਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਸਪਸ਼ਟ ਕਰ ਚੁਕੇ ਹਨ ਕਿ ਚੋਣ ਮਨੋਰਥ ਪੱਤਰ ਵਿਚ ਸਬਸਿਡੀ ਅਧਾਰਿਤ ਯੋਜਨਾਵਾਂ ਸ਼ਾਮਲ ਨਾ ਕੀਤੀਆਂ ਜਾਣ। ਲੋਕ ਸਭਾ ਮੈਂਬਰ ਨੇ ਸਵਾਲ ਕੀਤਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ‘ਤੇ ਵਿਸ਼ਵਾਸ ਕਿਉਂ ਕਰਦੇ ਹਨ ਜੋ ਆਪਣੇ ਪਿਛਲੇ ਕਾਰਜਕਾਲ ਦੌਰਾਨ ਜ਼ਿਆਦਾਤਰ ਸਮਾਂ ਸੂਬੇ ਤੋਂ ਬਾਹਰ ਹੀ ਰਿਹਾ। ਉਨ•ਾਂ ਕਿਹਾ ਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਦੌਰੇ ‘ਤੇ ਆਉਣਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵਿਚ ਹਿੰਮਤ ਹੈ ਤਾਂ ਉਹ ਕਿਸਾਨਾਂ ਨੂੰ ਮੁਫਤ ਬਿਜਲੀ ਸਮੇਤ ਇਕ ਰੁਪਏ ਕਿਲੋ ਕਣਕ ਦੇਣ ਸਬੰਧੀ ਵਾਅਦਿਆਂ ਦਾ ਐਲਾਨ ਪ੍ਰਧਾਨ ਮੰਤਰੀ ਤੋਂ ਕਰਵਾਕੇ ਦਿਖਾਵੇ ਅਤੇ ਇਹ ਐਲਾਨ ਵੀ ਕੀਤਾ ਜਾਵੇ ਕਿ ਪੰਜਾਬ ਦੇ ਲੋਕਾਂ ਨੂੰ ਮਿਲਣ ਵਾਲੀਆਂ ਇਨ•ਾਂ ਰਿਆਇਤਾਂ ਦਾ ਬੋਝ ਕੇਂਦਰ ਸਰਕਾਰ ਸਹਿਣ ਕਰੇਗੀ ਤਾਂ ਹੀ ਪੰਜਾਬ ਦੇ ਲੋਕਾਂ ਨੂੰ ਅਮਰਿੰਦਰ ਸਿੰਘ ਦੀਆਂ ਗੱਲਾਂ ‘ਤੇ ਵਿਸ਼ਵਾਸ ਆਵੇਗਾ।
ਬੀਬੀ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕਾਂਗਰਸ ਪਾਰਟੀ ਨੂੰ ਮੂੰਹ ਨਾ ਲਾਉਣ ਕਿਉਂਕਿ ਉਹ ਲੋਕ ਹਿੱਤਾਂ ਪ੍ਰਤੀ ਸੁਹਿਰਦ ਨਹੀਂ। ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਹੀ ਨਹੀਂ ਮਿਲਦਾ ਤਾਂ ਲੋਕਾਂ ਦੀਆਂ ਸਮੱਸਿਆਵਾਂ ਕਿਵੇਂ ਹੱਲ ਕਰੇਗਾ। ਉਨ•ਾਂ ਕਿਹਾ ਕਿ ਸਿਰਫ ਸ੍ਰ. ਪ੍ਰਕਾਸ਼ ਸਿੰਘ ਬਾਦਲ ਹੀ ਲੋਕਾਂ ਦੀ ਨਬਜ ਪਹਿਚਾਣਦੇ ਹਨ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਉਣ ਦੇ ਸਮਰਥ ਹਨ।