ਸਰਕਾਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਵਿੱਚ ਤਬਦੀਲੀ
ਚੰਡੀਗੜ•, 18 ਜਨਵਰੀ : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 26 ਜਨਵਰੀ ਦੇ ਸਮਾਗਮ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੇ ਪ੍ਰੋਗਰਾਮ ਵਿੱਚ ਤਬਦੀਲੀ ਕੀਤੀ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਤਬਦੀਲ ਕੀਤੇ ਪ੍ਰੋਗਰਾਮ ਮੁਤਾਬਕ ਬਠਿੰਡਾ ਦੀ ਜਗ•ਾ ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਤਰ•ਾਂ ਹੀ ਸੈਨਿਕ ਸੇਵਾਵਾਂ ਭਲਾਈ, ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਮੁਹਾਲੀ ਦੀ ਜਗ•ਾ ਰੂਪਨਗਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ.ਗੁਲਜ਼ਾਰ ਸਿੰਘ ਰਣੀਕੇ ਰੂਪਨਗਰ ਦੀ ਜਗ•ਾ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ।