January 18, 2012 admin

ਗਣਤੰਤਰਤਾ ਦਿਵਸ ਨੂੰ ਉਤਸ਼ਾਹ ਤੇ ਸ਼ਰਧਾ ਨਾਲ ਮਨਾਉਣ ਲਈ ਬਰਨਾਲਾ ਪ੍ਰਸਾਸ਼ਨ ਵਲੋਂ ਤਿਆਰੀਆਂ

ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ 26 ਜਨਵਰੀ ਦੇ ਸਮਾਰੋਹ ‘ਚ ਵੱਧ ਚੜ• ਕੇ ਸ਼ਮੂਲੀਅਤ ਕਰਨ ਦੀ ਅਪੀਲ
ਬਰਨਾਲਾ, 18 ਜਨਵਰੀ- ਵਿਧਾਨ ਸਭਾ ਚੋਣਾਂ ਵਿਚ ਪੂਰੀ ਤਰ•ਾਂ ਰੁਝੇ ਹੋਣ ਦੇ ਬਾਵਜੂਦ ਜ਼ਿਲ•ਾ ਬਰਨਾਲਾ ਦੇ ਪ੍ਰਸਾਸ਼ਨ ਵਲੋਂ 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਨੂੰ ਮਨਾਉਣ ਲਈ ਵੱਡੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਰਾਸ਼ਟਰੀ ਦਿਹਾੜੇ ਲਈ ਜਿਥੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਉਥੇ ਇਸ ਮਹੱਤਵਪੂਰਨ ਦਿਨ ਨੂੰ ਅਵੱਲ ਦਰਜੇ ਦਾ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਇਸ ਲਈ ਸਾਨੂੰ ਇਹਨਾਂ ਸਮਾਰੋਹਾਂ ਵਿਚ ਵੱਧ ਚੜ• ਕੇ ਅਤੇ ਦੇਸ਼ ਭਗਤੀ ਭਾਵਨਾ ਨਾਲ ਸ਼ਾਮਿਲ ਹੋਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਭਾਵੇਂ ਬਰਨਾਲਾ ਪ੍ਰਸਾਸ਼ਨ ਚੋਣਾਂ ਵਿਚ ਰੁਝਿਆ ਹੋਇਆ ਹੈ, ਪਰ ਇਸ ਕਾਰਨ ਇਸ ਪਵਿੱਤਰ ਦਿਹਾੜੇ ਦੀ ਅਹਿਮੀਅਤ ਨਹੀਂ ਘੱਟਣੀ ਚਾਹੀਦੀ ਅਤੇ ਪਹਿਲਾਂ ਨਾਲੋਂ ਵੀ ਵਧੇਰੇ ਉਤਸ਼ਾਹ ਇਸ ਦਿਹਾੜੇ ‘ਤੇ ਦਿੱਸਣਾ ਚਾਹੀਦਾ ਹੈ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ।
ਸ਼੍ਰੀ ਭੁਪਿੰਦਰ ਸਿੰਘ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮਾਰੋਹ ਮੌਕੇ ਪੰਜਾਬ ਪੁਲਿਸ, ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਪੰਜਾਬ ਪੁਲਿਸ ਦੇ ਬੈਂਡ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ ਵਿਚ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਣ ਵਾਲਾ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।  ਉਨ•ਾਂ ਕਿਹਾ ਕਿ ਇਸ ਦਿਨ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Translate »