January 19, 2012 admin

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ

ਬਠਿੰਡਾ, 19 ਜਨਵਰੀ -ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ•ਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ•ੇ ‘ਚ ਅੱਜ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ, ਦਮਦਮਾ ਸਾਹਿਬ ਵਿਖੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਤੋਂ ਇਲਾਵਾ ਭਾਸ਼ਣ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਜਿਨ•ਾਂ ਵਿਚ ਮੇਜ਼ਬਾਨ ਕਾਲਜ ਤੋਂ ਇਲਾਵਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਦਮਦਮਾ ਸਾਹਿਬ, ਜੀ. ਜੀ. ਐਸ. ਕਾਲਜ ਆਫ ਐਜੂਕੇਸ਼ਨ, ਤਲਵੰਡੀ ਸਾਬੋ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ, ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਅਤੇ ਟੈਗੋਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਪ੍ਰੋਗਰਾਮ ਦੌਰਾਨ ਜ਼ਿਲ•ਾ ਪ੍ਰਸ਼ਾਸਨ ਵੱਲੋਂ ਨਿਯੁਕਤ ਨੋਡਲ ਅਫ਼ਸਰ ਸ੍ਰੀ ਕੁਮਾਰ ਅਮਿਤ ਆਈ. ਏ. ਐਸ. ਨੇ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਵੱਲੋਂ ਲਏ ਗਏ ਸੌ ਫੀਸਦੀ ਵੋਟਿੰਗ ਦੇ ਸੁਪਨੇ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਆਉਣ ਵਾਲੀ 30 ਜਨਵਰੀ 2012 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨਾ ਸਾਡਾ ਅਧਿਕਾਰ ਹੈ ਜੋ ਕਿ ਅਸੀਂ ਬਹੁਤ ਹੀ ਜੱਦੋ-ਜਹਿਦ ਨਾਲ ਪ੍ਰਾਪਤ ਕੀਤਾ ਹੈ। ਉਨ•ਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਦੱਸਣ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਇਸ ਮੌਕੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਦੇ ਜ਼ਿਲ•ਾ ਕੇਂਦਰ ਬਠਿੰਡਾ ਦੇ ਪ੍ਰੋਜੈਕਟ ਕੋਆਰਡੀਨੇਟਰ ਸ੍ਰੀ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਇਸ ਪ੍ਰੋਗਰਾਮ ਤੋਂ ਇਕ ਚੰਗਾ ਸੁਨੇਹਾ ਲੈ ਕੇ ਜਾਣ ਅਤੇ ਉਸ ਨੂੰ ਅੱਗੇ ਆਪਣੇ ਨਜ਼ਦੀਕੀਆਂ ਤੇ ਰਿਸ਼ਤੇਦਾਰਾਂ ਵਿਚ ਫੈਲਾਉਣ ਕਿ 30 ਜਨਵਰੀ 2012 ਦਾ ਦਿਨ ਸਿਰਫ ਚੋਣਾਂ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਉਸ ਦਿਨ ਸਭ ਤੋਂ ਜ਼ਰੂਰੀ ਕੰਮ ਵੋਟ ਪਾਉਣਾ ਹੈ। ਇਸ ਮੌਕੇ ਡਾ ਬਲਦੇਵ ਸਿੰਘ ਸਹਾਇਕ ਪ੍ਰੋਫੈਸਰ ਅਰਥ ਸ਼ਾਸਤਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਵਿੱਖ ਵਿਚ ਮੁਲਕ ਦੀ ਵਾਗਡੋਰ ਉਨ•ਾਂ ਨੇ ਹੀ ਸੰਭਾਲਣੀ ਹੈ, ਇਸ ਲਈ ਉਨ•ਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜ਼ਰੂਰ ਪਤਾ ਹੋਣਾ ਚਾਹੀਦਾ ਹੈ। ਪ੍ਰਿੰਸੀਪਲ ਸ੍ਰੀ ਐਨ. ਪੀ. ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ। ਅੰਤ ਵਿਚ ਸ੍ਰੀ ਕੁਮਾਰ ਅਮਿਤ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਮੰਚ ਸੰਚਾਲਣ ਡਾ. ਆਨੰਦ ਨੇ ਬਾਖੂਬੀ ਕੀਤਾ।

Translate »