January 19, 2012 admin

ਨੌਜਵਾਨ ਪੀੜ•ੀ ਲੋੜਵੰਦਾਂ ਅਤੇ ਗਰੀਬ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਵਿੱਚ ਯੋਗਦਾਨ ਪਾਏ : ਬੰਗੜ

ਲੁਧਿਆਣਾ, 19 ਜਨਵਰੀ : ਨੌਜਵਾਨ ਦੇਸ ਦਾ ਭਵਿੱਖ ਹਨ ਅਤੇ ਇਹ ਨੌਜਵਾਨ ਪੀੜ•ੀ ਦਾ ਮੁੱਢਲਾ ਫਰਜ ਬਣਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋੜਵੰਦ ਅਤੇ ਗਰੀਬ ਲੋਕਾਂ ਨੂੰ ਉਨ•ਾਂ ਦੇ ਬਣਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਪਾਉਣ । ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਮਾਣਯੋਗ ਜਿਲ•ਾ ਤੇ ਸੈਸਨ ਜੱਜ-ਕਮ-ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਸ੍ਰੀ ਐਸ.ਪੀ.ਬੰਗੜ ਨੇ ਅੱਜ ਜੀ.ਟੀ.ਬੀ. ਨੈਸਨਲ ਕਾਲਜ ਦਾਖਾ ਵਿਖੇ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਯੋਜਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ  ਕੀਤਾ । ਸ੍ਰੀ ਬੰਗੜ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਦੀ ਦਿਲਚਸਪੀ ਹੋਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਭਵਿੱਖ ਨੂੰ ਰੌਸਨ ਕਰਨ ਵਿੱਚ ਸਫਲਤਾ ਹਾਸਲ ਕਰ ਸਕਣ । ਉਨ•ਾਂ ਇਹ ਵੀ ਕਿਹਾ ਕਿ ਸਮਾਜ ਦਾ ਜਿੰਮੇਵਾਰ ਨਾਗਰਿਕ ਬਣਨ ਲਈ ਆਪਣੀ ਸੋਚ ਨੂੰ ਸਾਕਾਰਾਤਮਕ ਬਣਾਉਣ ਦੀ ਬੇਹੱਦ ਲੋੜ ਹੈ ਤਾਂ ਜੋ ਦੂਜਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਉਤਸਾਹਿਤ ਕੀਤਾ ਜਾ ਸਕੇ ।
ਵਿਦਿਆਰਥੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬੰਗੜ ਨੇ ਕਿਹਾ ਕਿ ਸਮਾਜ ਵਿੱਚ ਵਿਚਰਦੇ ਹਰੇਕ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ । ਉਨ•ਾਂ ਕਿਹਾ ਕਿ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲਿਆਂ ਵਿੱਚ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ ਦਾ ਮੈਂਬਰ, ਬੇਗਾਰ ਦਾ ਮਾਰਿਆ, ਅਪੰਗ, ਮਾਨਸਿਕ ਰੋਗੀ, ਔਰਤਾਂ, ਬੱਚੇ, ਕੁਦਰਤੀ ਆਫਤਾਂ ਦਾ ਸਿਕਾਰ ਹੋਣ ਵਾਲੇ ਲੋਕ,ਉਦਯੋਗਿਕ ਕਾਮੇ, ਹਿਰਾਸਤ ਅਤੇ ਇੱਕ ਲੱਖ ਤੋਂ ਘੱਟ ਸਲਾਨਾ ਆਮਦਨ ਵਾਲੇ ਵਿਅਕਤੀ ਸਾਮਲ ਹੋ ਸਕਦੇ ਹਨ । ਇਸ ਦੌਰਾਨ ਉਨ•ਾਂ ਦੱਸਿਆ ਕਿ ਅਥਾਰਟੀ ਵੱਲੋਂ ਜਿਥੇ ਪਿੰਡਾਂ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਪਹੁੰਚਾਉਣ ਲਈ ਲੀਗਲ ਲਿਟਰੇਸੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਉਥੇ ਹੀ ਵਿਦਿਅਕ ਅਦਾਰਿਆਂ ਵਿੱਚ ਸਟੂਡੈਂਟਸ ਲੀਗਲ ਲਿਟਰੇਸੀ ਕਲੱਬਾਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ । ਇਸ ਮੌਕੇ ਸ੍ਰੀ ਬੰਗੜ ਨੇ ਜੀ.ਟੀ.ਬੀ. ਨੈਸਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਉੱਤੇ ਅਧਾਰਿਤ ਅਜਿਹੇ ਹੀ ਇੱਕ ਕਲੱਬ ਦਾ ਉਦਘਾਟਨ ਵੀ ਕੀਤਾ ।
ਇਸ ਮੌਕੇ ਸਹਾਇਕ ਜਿਲ•ਾ ਅਟਾਰਨੀ (ਕਾਨੂੰਨੀ ਸੇਵਾਵਾਂ) ਰਿਤੂ ਜੈਨ ਅਤੇ ਵਕੀਲ ਸ੍ਰੀ ਚਮਨ ਲਾਲ ਵਸਿਸਟ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਮਾਮਲਿਆਂ ਸਬੰਧੀ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਕਾਲਜ ਦੇ ਪ੍ਰਿੰਸੀਪਲ ਸ. ਆਸਾ ਸਿੰਘ ਘੁੰਮਣ ਨੇ ਕਿਹਾ ਕਿ ਇਹ ਸੈਮੀਨਾਰ ਵਿਦਿਆਰਥੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ । ਸੈਮੀਨਾਰ ਵਿੱਚ ਡਾ. ਪਵਿੱਤਰਪਾਲ ਕੌਰ, ਸ. ਪਰਮਿੰਦਰ ਸਿੰਘ, ਸ. ਅਵਤਾਰ ਸਿੰਘ, ਸ. ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਸਾਮਲ ਹੋਏ । 

Translate »