January 19, 2012 admin

ਵਿਧਾਨ ਸਭਾ ਚੋਣਾਂ ਦੌਰਾਨ ਗੜਬੜੀ ਰੋਕਣ ਲਈ ਗੁਆਂਢੀ ਰਾਜਾਂ ਦੇ ਬਾਰਡਰ ਸੀਲ ਕਰਵਾਏ ਜਾਣਗੇ-ਗੱਖੜ ਸੁਰੱਖਿਆ ਪ੍ਰਬੰਧਾਂ ਸਬੰਧੀ ਪਟਿਆਲਾ ਜ਼ੋਨ ਵਿੱਚ ਪੈਂਦੇ ਜ਼ਿਲਿ•ਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ: 19 ਜਨਵਰੀ : ” ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਅਤੇ ਗਣਤੰਤਰ ਦਿਵਸ ਪੂਰੇ ਅਮਨ ਤੇ ਸ਼ਾਂਤੀ ਪੂਰਬਕ ਢੰਗ ਨਾਲ ਨੇਪਰੇ ਚੜਾਉਣ ਲਈ ਗੁਆਂਢੀ ਰਾਜਾਂ ਜਿਵੇਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨਾਲ ਲੱਗਦੇ ਬਾਰਡਰ ਸੀਲ ਕਰਨ ਲਈ ਉਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਚੋਣਾਂ ਦੌਰਾਨ ਕਿਸੇ ਕਿਸਮ ਦੀ ਗੜਬੜੀ ਨੂੰ ਰੋਕਿਆ ਜਾ ਸਕੇ । ਵਿਧਾਨ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਨਾਜੁਕ, ਅਤਿ ਨਾਜੁਕ ਤੇ ਆਮ ਚੋਣ ਬੂਥਾਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਇਸ ਸਬੰਧੀ ਵਿਸ਼ੇਸ਼ ਸੁਰੱਖਿਆ ਦਸਤੇ ਤਾਇਨਾਤ ਕੀਤੇ ਜਾਣਗੇ। ” ਇਹ ਜਾਣਕਾਰੀ ਆਈ.ਜੀ.ਪਟਿਆਲਾ ਜੋਨ ਸ਼੍ਰੀ ਐਸ.ਐਲ. ਗੱਖੜ ਨੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ਼੍ਰੀ ਗੱਖੜ ਨੇ ਕਿਹਾ ਕਿ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲਾਲ ਬੱਤੀ ਵਾਲੀਆਂ ਗੱਡੀਆਂ ਦੀ ਸਖਤੀ ਨਾਲ ਤਲਾਸ਼ੀ ਲਈ ਜਾਵੇ ਕਿਉਂਕਿ ਅਜਿਹੇ ਵਾਹਨਾਂ ਦੀ ਆੜ ਵਿੱਚ ਕਈ ਤਰ•ਾਂ ਦੇ ਜ਼ੁਰਮ ਹੋ ਰਹੇ ਹਨ ਅਤੇ ਇਤਰਾਜਯੋਗ ਸਮੱਗਰੀ ਵੀ ਲਿਜਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਚੋਣਾਂ ਦੌਰਾਨ ਗੜਬੜੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਭਗੌੜੇ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਸ਼੍ਰੀ ਗੱਖੜ ਨੇ ਦੱਸਿਆ ਕਿ ਉਨ•ਾਂ ਵੱਲੋਂ ਐਸ.ਐਚ.ਓ. ਲੈਵਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ•ਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ । ਉਨ•ਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕੋਈ ਗੈਰ ਕਾਨੂੰਨੀ ਕਾਰਵਾਈ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ•ਾਂ ਕਿਹਾ ਕਿ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਆਮ ਜਨਤਾ ਨਾਲ ਦੋਸਤਾਨਾਂ ਰਵਈਆ ਬਣਾ ਕੇ ਰੱਖਿਆ ਜਾਵੇ ਅਤੇ ਬਿਨ•ਾਂ ਵਜ•ਾ ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।  
ਆਈ.ਜੀ. ਸ਼੍ਰੀ ਗੱਖੜ ਨੇ ਕਿਹਾ ਕਿ ਚੋਣਾਂ ਦੌਰਾਨ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਵਿਖਾਈ ਗਈ ਸਖਤੀ ਕਾਰਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਘਟਨਾ ਵਾਪਰਨ ਦੀ ਸੂਰਤ ਵਿੱਚ ਆਪਣੀ ਡਿਊਟੀ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜਾਵੇ। ਉਨ•ਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੋਬਾਇਲ ਫੋਨਾਂ ਰਾਹੀਂ ਮੈਸੇਜ ਕਰਕੇ ਕਿਸੇ ਉਮੀਦਵਾਰ ਦੇ ਵਿਰੁੱਧ ਇਤਰਾਜਯੋਗ ਭਾਸ਼ਾ ਦਾ ਪ੍ਰਯੋਗ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।  ਉਨ•ਾਂ ਕਿਹਾ ਕਿ ਸ਼ੱਕੀ ਅਤੇ ਚੋਣਾਂ ਦੌਰਾਨ ਗੜਬੜੀ ਫੈਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਪਹਿਲਾਂ ਆਈ.ਜੀ. ਸ਼੍ਰੀ ਗੱਖੜ ਨੇ ਪਟਿਆਲਾ ਜ਼ੋਨ ਵਿੱਚ ਪੈਂਦੇ ਜ਼ਿਲਿ•ਆਂ ਦੇ ਉਚ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵੀ ਕੀਤੀ। ਇਸ ਮੀਟਿੰਗ ਵਿੱਚ ਡੀ.ਆਈ.ਜੀ. ਪਟਿਆਲਾ ਰੇਂਜ ਸ਼੍ਰੀ ਐਲ.ਕੇ. ਯਾਦਵ, ਡੀ.ਆਈ.ਜੀ. ਰੂਪ ਨਗਰ ਰੇਂਜ ਸ਼੍ਰੀ ਐਨ.ਕੇ. ਅਰੋੜਾ, ਐਸ.ਐਸ.ਪੀ. ਪਟਿਆਲਾ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ, ਐਸ.ਐਸ.ਪੀ. ਬਰਨਾਲਾ ਸ਼੍ਰੀਮਤੀ ਧਨਪ੍ਰੀਤ ਕੌਰ, ਐਸ.ਐਸ.ਪੀ. ਸੰਗਰੂਰ ਸ਼੍ਰੀ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਰੂਪ ਨਗਰ ਸ਼੍ਰੀ ਜਤਿੰਦਰ ਸਿੰਘ ਔਲਖ, ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ)  ਸ਼੍ਰੀ ਨਰਿੰਦਰ ਭਾਰਗਵ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਸਨ।

Translate »