January 20, 2012 admin

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਬਠਿੰਡਾ 20 ਜਨਵਰੀ -ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਰਾਏ ਨੇ ਅੱਜ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ•ਾਂ ਨੂੰ ਆਦਰਸ਼ ਚੋਣ ਜ਼ਾਬਤੇ ਸਬੰਧੀ ਹਦਾਇਤਾਂ ਕੀਤੀਆਂ। ਸ੍ਰੀ ਰਾਏ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਕਿਸੇ ਪ੍ਰਕਾਰ ਦਾ ਨਵਾਂ ਵਿਕਾਸ ਕੰਮ ਸ਼ੁਰੂ ਨਾ ਕਰਨ। ਉਨ•ਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਦੀ ਇਹ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਕਿ ਉਸ ਵੱਲੋਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ•ਾਂ ਉਲੰਘਣਾ ਕੀਤੀ ਗਈ ਹੈ। ਸ੍ਰੀ ਰਾਏ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਗਏ ਆਦਰਸ਼ ਚੋਣ ਜ਼ਾਬਤੇ ਦੇ ਹਰੇਕ ਪਹਿਲੂ ਤੋਂ ਪੂਰੀ ਤਰ•ਾਂ ਵਾਕਿਫ਼ ਹੋਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੀ ਰਾਜਸੀ ਗਤੀਵਿਧੀ ਵਿਚ ਭਾਗ ਨਾ ਲੈਣ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ। ਉਨ•ਾਂ ਕਿਹਾ ਕਿ ਸਾਰੇ ਅਧਿਕਾਰੀ-ਕਰਮਚਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜੇਕਰ ਕਿਸੇ ਦੇ ਧਿਆਨ ਵਿਚ ਚੋਣ ਜ਼ਾਬਤੇ ਦੀ ਕਿਸੇ ਵੀ ਤਰ•ਾਂ ਦੀ ਉਲੰਘਣਾ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ•ਾ ਚੋਣ ਅਫ਼ਸਰ ਜਾਂ ਸਬੰਧਿਤ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਨੂੰ ਸੂਚਿਤ ਕਰਨ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ 25 ਜਨਵਰੀ ਨੂੰ ਚੋਣ ਰਿਹਰਸਲ ਵਾਲੇ ਦਿਨ ਕਰਮਚਾਰੀ ਡਾਕ ਰਾਹੀਂ ਵੋਟ ਪਾਉਣ ਲਈ ਆਪਣਾ 12 ਨੰਬਰ ਫਾਰਮ ਭਰ ਕੇ ਨਾਲ ਲੈ ਕੇ ਆਉਣ। ਮੀਟਿੰਗ ਵਿਚ ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਕਮਲ ਕਾਂਤ ਗੋਇਲ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀ, ਐਕਸੀਅਨ, ਐਸ. ਡੀ. ਓਜ਼ ਤੇ ਹੋਰ ਅਧਿਕਾਰੀ ਹਾਜ਼ਰ ਸਨ।

Translate »