ਫਿਰੋਜ਼ਪੁਰ 20 ਜਨਵਰੀ – ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਸਵਾਮੀਂ ਵਿਵੇਕਾ ਨੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਯੁਵਾ ਸਪਤਾਹ ਦਾ ਸਮਾਪਤੀ ਸਮਾਗਮ ਗਰਾਮਰ ਹਾਈ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ। ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਨੂਰਪੁਰ ਸੇਠਾਂ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦਾ ਉਦਘਾਟਨ ਡਿਪਟੀ ਸੀਨੀਅਰ ਜ਼ਿਲਾ ਬੱਚਤ ਅਫਸਰ ਸ੍ਰ ਬਲਦੇਵ ਸਿੰਘ ਭੁੱਲਰ ਨੇ ਕੀਤਾ। ਸਮਾਗਮ ਵਿੱਚ ਸ੍ਰੀਮਤੀ ਨਰੇਸ਼ ਕੁਮਾਰੀ ਜ਼ਿਲਾ ਸਿੱਖਿਆ ਅਫਸਰ (ਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਉਨ•ਾਂ ਨਾਲ ਹੋਰਾਂ ਤੋਂ ਇਲਾਵਾ ਸਟੇਟ ਐਵਾਰਡੀ ਲੈਕਚਰਾਰ ਡਾ ਸਤਿੰਦਰ ਸਿੰਘ, ਉੱਘੇ ਸਮਾਜ ਸੇਵਕ ਸ੍ਰੀ ਕੇ.ਕੇ. ਧਵਨ ਸਟੇਟ ਐਵਾਰਡੀ, ਗੁਰਦੇਵ ਸਿੰਘ ਜੋਸਨ ਲੇਖਾਕਾਰ, ਦਵਿੰਦਰ ਨਾਥ ਸਹਾਇਕ ਸਾਇੰਸ ਸੁਪਰਵਾਇਜ਼ਰ, ਹਰਜਿੰਦਰ ਸਿੰਘ ਰਮਸਾ ਕੋਆਰਡੀਨੇਟਰ ਫਿਰੋਜ਼ਪੁਰ,ਜਗਤਾਰ ਸਿੰਘ ਜ਼ਿਲਾ ਪ੍ਰੋਗਰਾਮ ਅਫਸਰ ਆਦਿ ਵੀ ਹਾਜਰ ਸਨ। ਸਮਾਗਮ ਦੀ ਸ਼ੁਰੂਆਤ ਗਰਾਮਰ ਹਾਈ ਸਕੂਲ ਦੀ ਵਿਦਿਆਰਥਣ ਕਿਰਨਦੀਪ ਕੋਰ ਨੇ ਧਾਰਮਿਕ ਸ਼ਬਦ ਗਾ ਕੇ ਕੀਤੀ। ਸਕੂਲ ਦੇ ਮੁੱਖ ਪ੍ਰਬੰਧਕ ਹਰਚਰਨ ਸਿੰਘ ਸਾਮਾ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਨੂਰਪੁਰ ਸੇਠਾਂ ਨੇ ਆਏ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਇਸ ਉਪਰੰਤ ਮੌਕੇ ਸਰਬਜੀਤ ਸਿੰਘ ਬੇਦੀ ਜ਼ਿਲਾ ਯੂਥ ਕੋਆਰਡੀਨੇਟਰ ਨੇ ਦਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਸਪਤਾਹ ਦੋਰਾਨ ਵੱਖ-ਵੱਖ ਬਲਾਕਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ,ਸਫਾਈ ਕੈਂਪ, ਖੂਨਦਾਨ ਕੈਂਪ, ਮੁਫਤ ਮੈਡੀਕਲ ਕੈਂਪ, ਲਿਖਾਈ ਅਤੇ ਪੇਂਟਿੰਗ ਮੁਕਾਬਲੇ ਆਦਿ ਕਰਵਾਏ ਗਏ ਹਨ ਅਤੇ ਨੌਜਵਾਨਾਂ ਨੂੰ ਦੇਸ਼ ਭਗਤੀ ਵਾਸਤੇ ਸੇਧ ਦਿੱਤੀ ਹੈ। ਸ੍ਰ ਬਲਦੇਵ ਸਿੰਘ ਭੁੱਲਰ ਸੀਨੀਅਰ ਜ਼ਿਲਾ ਬੱਚਤ ਅਫਸਰ ਨੇ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਸਮਾਜ ਸੇਵੀ ਕੰਮਾਂ ਵਿੱਚ ਪਾਏ ਜਾਂਦੇ ਯੋਗਦਾਨ ਦੀ ਸਰਾਹਨਾਂ ਕੀਤੀ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ। ਸਟੇਟ ਐਵਾਰਡੀ ਲੈਕਚਰਾਰ ਡਾ ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਆਪੀਲ ਕੀਤੀ ਕਿ ਉਹ ਸਵਾਮੀਂ ਵਿਵੇਕਾ ਨੰਦ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ। ਉੱਘੇ ਸਮਾਜ ਸੇਵਕ ਸ੍ਰੀ ਕੇ.ਕੇ. ਧਵਨ ਨੇ ਨੌਜਵਾਨ ਵਰਗ ਨੂੰ ਕਿਹਾ ਕਿ ਉਹ ਮਾਪਿਆਂ ਦੀ ਸੇਵਾ ਦੇ ਨਾਲ-ਨਾਲ ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਸੇਵਾ ਲਈ ਵੀ ਤਿਆਰ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵੀ ਕੰਮਾਂ ਵਿੱਚ ਹਿੱਸਾ ਲੈਣ। ਇਸ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਨਰੇਸ਼ ਕੁਮਾਰੀ ਜ਼ਿਲਾ ਸਿੱਖਿਆ ਅਫਸਰ (ਸ) ਨੇ ਆਖਿਆ ਕਿ ਸਵਾਮੀਂ ਵਿਵੇਕਾ ਨੰਦ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਨੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਸਮਾਗਮ ਕਰਵਾ ਕੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜਬਾ ਪੈਦਾ ਕਰਨ ਵਾਸਤੇ ਵਧੀਆ ਉਪਰਾਲਾ ਕੀਤਾ ਹੈ ਅਤੇ ਨਹਿਰੂ ਯੁਵਾ ਕੇਂਦਰ ਦੇ ਸ਼ਲਾਘਾਯੋਗ ਕਦਮਾਂ ਸਦਕਾ ਅੱਜ ਨੌਜਵਾਨ ਵਰਗ ਉਸਾਰੂ ਸੋਚ ਅਪਨਾ ਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾ ਰਿਹਾ ਹੈ। ਨਹਿਰੂ ਯੁਵਾ ਕੇਂਦਰ ਦੇ ਲੇਖਾਕਾਰ ਗੁਰਦੇਵ ਦਿੰਘ ਜੋਸਨ ਨੇ ਨਹਿਰੂ ਯੁਵਾ ਕੇਂਦਰ ਸੰਗਠਨ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ•ਾਂ ਸਕੀਮਾਂ ਤੋਂ ਨੌਜਵਾਨਾਂ ਨੂੰ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰੀਤਮ, ਕਿਰਨਦੀਪ, ਸੀਮਾਂ,ਛਾਇਆ ਆਦਿ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਸੱਭਿਆਚਾਰ ਨਾਲ ਸਬੰਧਤ ਗੀਤ ਵੀ ਪੇਸ਼ ਕੀਤੇ। ਜਗਤਾਰ ਸਿੰਘ ਜ਼ਿਲਾ ਪ੍ਰੋਗਰਾਮ ਅਫਸਰ ਨੇ ਮੰਚ ਸੰਚਾਲਕ ਦੀ ਭੂਮਿਕਾ ਵਧੀਆ ਤਰੀਕੇ ਨਾਲ ਨਿਭਾਈ। ਮੁੱਖ ਮਹਿਮਾਨਾਂ ਵੱਲੋਂ ਵਧੀਆ ਕਰਗੁਜਾਰੀ ਵਾਲੇ ਨੌਜਵਾਨਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ• ਅਤੇ ਸ਼ਲਾਘਾ ਪੱਤਰ ਵੀ ਦਿੱਤੇ। ਇਸ ਮੌਕੇ ਠੇਕੇਦਾਰ ਮਹਿੰਦਰਪਾਲ ਸਿੰਘ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਆਗੂ ਜੁਗਿੰਦਰ ਸਿੰਘ ਸਾਮਾ, ਮਨਜਿੰਦਰਪਾਲ ਸਿੰਘ, ਜ਼ਿਲਾ ਐਵਾਰਡੀ ਇਕਬਾਲ ਸਿੰਘ ਕਲੱਬ ਪ੍ਰਧਾਨ ਸ਼ਾਹਦੀਨਵਾਲਾ ਅਤੇ ਹੋਰ ਕਲੱਬ ਆਗੂ ਵੀ ਹਾਜਰ ਸਨ। ਸਕੂਲ ਦੀ ਪ੍ਰਿੰਸੀਪਲ ਮੈਡਮ ਵੀਨਾ ਸ਼ਰਮਾ ਨੇ ਆਏ ਮੁੱਖ ਮਹਿਮਾਨਾਂ, ਪਤਵੰਤਿਆਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।