January 20, 2012 admin

ਗਣਤੰਤਰਤਾ ਦਿਵਸ ਨੂੰ ਉਤਸ਼ਾਹ ਤੇ ਸ਼ਰਧਾ ਨਾਲ ਮਨਾਉਣ ਲਈ ਫਿਰੋਜ਼ਪੁਰ ਪ੍ਰਸਾਸ਼ਨ ਵਲੋਂ ਤਿਆਰੀਆਂ – ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਲੋਂ 26 ਜਨਵਰੀ ਦੇ ਸਮਾਰੋਹ ‘ਚ ਵੱਧ ਚੜ• ਕੇ ਸ਼ਮੂਲੀਅਤ ਕਰਨ ਦੀ ਅਪੀਲ

ਫਿਰੋਜ਼ਪੁਰ, 20 ਜਨਵਰੀ- ਵਿਧਾਨ ਸਭਾ ਚੋਣਾਂ ਵਿਚ ਪੂਰੀ ਤਰ•ਾਂ ਰੁਝੇ ਹੋਣ ਦੇ ਬਾਵਜੂਦ ਜ਼ਿਲ•ਾ ਫਿਰੋਜ਼ਪੁਰ ਦੇ ਪ੍ਰਸਾਸ਼ਨ ਵਲੋਂ 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾਣ ਵਾਲੇ 63 ਗਣਤੰਤਰ ਦਿਵਸ ਨੂੰ ਮਨਾਉਣ ਲਈ ਵੱਡੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਰਾਸ਼ਟਰੀ ਦਿਹਾੜੇ ਲਈ ਜਿਥੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਉਥੇ ਇਸ ਮਹੱਤਵਪੂਰਨ ਦਿਨ ਨੂੰ ਅਵੱਲ ਦਰਜੇ ਦਾ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਇੰਜੀ:ਡੀ.ਪੀ.ਐਸ ਖਰਬੰਦਾ ਵੱਲੋ ਵਿਸ਼ੇਸ਼  ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਇਸ ਲਈ ਸਾਨੂੰ ਇਹਨਾਂ ਸਮਾਰੋਹਾਂ ਵਿਚ ਵੱਧ ਚੜ• ਕੇ ਅਤੇ ਦੇਸ਼ ਭਗਤੀ ਭਾਵਨਾ ਨਾਲ ਸ਼ਾਮਿਲ ਹੋਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਸਟੇਡੀਅਮ  ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ•ਾਂ ਕਿਹਾ ਕਿ ਭਾਵੇਂ ਜ਼ਿਲ•ਾ ਪ੍ਰਸਾਸ਼ਨ ਚੋਣਾਂ ਵਿਚ ਰੁਝਿਆ ਹੋਇਆ ਹੋਣ ਦੇ ਬਾਵਜੂਦ  ਇਸ ਰਾਸ਼ਟਰੀ ਅਤੇ ਸੁਤੰਤਰ ਭਾਰਤ ਦੇ ਗੌਰਵ ਸਵੈਮਾਨ ਪ੍ਰਭੂਸਤਾ ਦੇ ਪ੍ਰਤੀਕ ਦਿਹਾੜੇ ਨੂੰ ਪੂਰੀ ਸ਼ਾਨੋ ਸ਼ੋਕਤ ਨਾਲ ਮਨਾਇਆ ਜਾਵੇਗਾ । ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ।
ਸ਼੍ਰੀ ਖਰਬੰਦਾ ਨੇ ਮੀਟਿੰਗ ਦੌਰਾਨ ਸੰਬੋਧਨ ਦੱਸਿਆ ਕਿ 63 ਗਣਤੰਤਰ ਦਿਵਸ ਦੇ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸ੍ਰ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਕਰਨਗੇ ਅਤੇ  ਸਮਾਰੋਹ ਮੌਕੇ ਪੰਜਾਬ ਪੁਲਿਸ, ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਪੰਜਾਬ ਪੁਲਿਸ ਦੇ ਬੈਂਡ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ ਵਿਚ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਣ ਵਾਲਾ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। 

Translate »