ਚੰਡੀਗੜ• 21 ਜਨਵਰੀ: ਸ਼੍ਰੋਮਣੀ ਅਕਾਲੀ ਦਲ 30 ਜਨਵਰੀ ਨੂੰ ਹੋ ਰਹੀ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣਾ ਚੋਣ ਮਨੋਰਥ ਪੱਤਰ ਕੱਲ ਜਾਰੀ ਕਰੇਗਾ।
ਪਾਰਟੀ ਦੀ ਚੋਣ ਮੁਹਿੰਮ ਕਮੇਟੀ ਦੇ ਚੇਅਰਮੈਨ ਸ਼੍ਰੀ ਹਰਚਰਨ ਬੈ.ਸ ਨੇ ਅੱਜ ਇਥੇ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿਚ ਦੱਸਿਆ ਕਿ ਇਹ ਚੋਣ ਮਨੋਰਥ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਕੱਲ• 22 ਜਨਵਰੀ ਨੂੰ ਲੁਧਿਆਣਾ ਦੇ ਕੇ ਮਾਲ ਹੋਟਲ ਵਿਚ ਸਵੇਰੇ 10ਂ ਵਜੇ ਜਾਰੀ ਕਰਨਗੇ। ਉਨ•ਾਂ ਦੱਸਿਆ ਕਿ ਇਸ ਮੌਕੇ ਉਤੇ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਰਾਜ ਸਭਾ ਮੈ.ਬਰ ਸ:ਸੁਖਦੇਵ ਸਿੰਘ ਢੀਡਸਾ ਵੀ ਹਾਜਿਰ ਹੋਣਗੇ।