ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਪੇ’ਡੂ ਵਿਕਾਸ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਦੀ ਪਤਨੀ ਮਨਜੀਤ ਕੌਰ ਬ੍ਰਹਮਪੁਰਾ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀਮਤੀ ਬ੍ਰਹਮਪੁਰਾ ਦਾ ਬਿਮਾਰੀ ਕਾਰਨ ਇਥੇ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਸੀ।
ਅਪਣੇ ਸੋਸੁਨੇਹੇ ਵਿੱਚ ਸ. ਬਾਦਲ ਨੇ ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਦੀ ਅਰਦਾਸ ਕੀਤੀ।