ਪਟਿਆਲਾ: 22 ਜਨਵਰੀ : ਪਟਿਆਲਾ ਤੋਂ ਪੰਜਾਬ ਕੇਸਰੀ ਦੇ ਇੰਚਾਰਜ ਸ਼੍ਰੀ ਰਾਜੇਸ਼ ਪੰਜੋਲਾ ਦੇ ਪਿਤਾ ਸਵ: ਵੈਦ ਰਾਮਧਾਰੀ ਸ਼ਰਮਾ ਜਿਨ•ਾਂ ਦਾ ਬੀਤੇ ਦਿਨੀਂ ਸਵਰਗਵਾਸ ਹੋ ਗਿਆ ਸੀ ਨਮਿਤ ਗਰੁੜ ਪੁਰਾਣ ਦੇ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਰੋਹ ਉਨ•ਾਂ ਦੇ ਜੱਦੀ ਪਿੰਡ ਪੰਜੋਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਪਿੰਡ ਨਿਵਾਸੀ, ਪੱਤਰਕਾਰ ਭਾਈਚਾਰਾ ਅਤੇ ਸ਼ਰਮਾਂ ਪਰਿਵਾਰ ਦੇ ਰਿਸ਼ਤੇਦਾਰ, ਦੋਸਤ ਮਿਤਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਵ: ਵੈਦ ਰਾਮਧਾਰੀ ਸ਼ਰਮਾਂ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ, ਉਪ ਮੁੱਖ ਮੰਤਰੀ ਪੰਜਾਬ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਸ੍ਰ: ਮਨਵੇਸ਼ ਸਿੰਘ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਸ੍ਰ: ਗੁਰਲਵਲੀਨ ਸਿੰਘ ਸਿੱਧੂ, ਜ਼ਿਲ•ਾ ਲੋਕ ਸੰਪਰਕ ਅਫਸਰ ਫਤਿਹਗੜ• ਸਾਹਿਬ ਸ੍ਰ: ਇਸ਼ਵਿੰਦਰ ਸਿੰਘ ਗਰੇਵਾਲ, ਪਟਿਆਲਾ ਆਲ ਇੰਡੀਆ ਰੇਡੀਓ ਸਟੇਸ਼ਨ ਦੇ ਇੰਚਾਰਜ ਸ਼੍ਰੀ ਅਮਰਜੀਤ ਸਿੰਘ ਵੜੈਚ, ਸਹਾਇਕ ਲੋਕ ਸੰਪਰਕ ਅਫਸਰ ਪਟਿਆਲਾ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰ: ਨਾਜ਼ਰ ਸਿੰਘ, ਸ਼੍ਰੀਮਤੀ ਸਤਿੰਦਰ ਕੌਰ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ।