ਲੁਧਿਆਣਾ 23 ਜਨਵਰੀ : ਵਿਧਾਨ ਸਭਾ ਕੇਂਦਰ ਹਲਕੇ ਤੋਂ ਚੋਣ ਲੜ ਰਹੇ ਸਾਂਝੇ ਮੋਰਚੇ ਦੇ ਉਮੀਦਵਾਰ ਅਮਰਜੀਤ ਸਿੰਘ ਮਦਾਨ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਮੁਸਤਾਨ ਗੰਜ ਤੇ ਅਮਰ ਪੁਰਾ ਵਿੱਚ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ 72 ਸਰਗਰਮ ਨੌਜਵਾਨ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਅਤੇ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਜਿਨ•ਾਂ ਵਿੱਚ ਬੀਬੀਆਂ ਵੀ ਸ਼ਾਮਲ ਹਨ। ਉਮੀਦਵਾਰ ਅਮਰਜੀਤ ਸਿੰਘ ਮਦਾਨ ਨੇ ਵਰਕਰਾਂ ਨੂੰ ਸਿਰੋਪਾਓ ਦੇਕੇ ਸ਼ਾਨਦਾਰ ਸਵਾਗਤ ਕੀਤਾ ਅਤੇ ਉਨ•ਾਂ ਦਾ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਵਾਈਆਂ। ਉਨ•ਾਂ ਨੇ ਕਿਹਾ ਕਿ ਵੱਡੇ ਸਮਾਗਮ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਸੁਰਜੀਤ ਸਿੰਘ ਬਰਨਾਲਾ ਵੱਲੋਂ ਆਹੁਦੇਦਾਰੀਆਂ ਵੀ ਦਿੱਤੀਆਂ ਜਾਣਗੀਆਂ। ਸ਼ਾਮਲ ਹੋਏ ਵਰਕਰਾਂ ਵੱਲੋਂ ਵੋਟਰਾਂ ਦੇ ਘਰ –ਘਰ ਜਾ ਕੇ ਚੋਣ ਪ੍ਰਚਾਰ ਜੰਗੇ ਪੱਧਰ ਤੇ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਭਾਗ ਸਿੰਘ ਭੰਵਰਾ ਨੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਅਪੀਲ ਕੀਤੀ ਹੈ।