ਜ਼ਿਲ•ਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਹੁੰ ਚੁਕਾਈ
ਅੰਮ੍ਰਿਤਸਰ, 25 ਜਨਵਰੀ -ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਸਥਾਨਕ ਮਾਤਾ ਸਰੂਪ ਰਾਣੀ ਕਾਲਜ ‘ਚ ਜ਼ਿਲ•ਾ ਪੱਧਰ ਦਾ ਵੋਟਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਵੱਡੇ ਹਾਲ ‘ਚ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ•ਾ ਚੋਣ ਅਧਿਕਾਰੀ ਸ੍ਰੀ ਰਜਤ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦੇ ਹੋਏ ਜਿੱਥੇ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਆ, ਉਥੇ ਕੁੱਝ ਨਵੇਂ ਵੋਟਰਾਂ ਨੂੰ ਸ਼ਨਾਖਤੀ ਕਾਰਡ ਦਿੱਤੇ ਅਤੇ ਬੈਜ ਲਗਾ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਕਮ ਜ਼ਿਲ•ਾ ਚੋਣ ਅਧਿਕਾਰੀ ਸ੍ਰੀ ਰਜਤ ਅਗਰਵਾਲ ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਉਹ ਜਿੱਥੇ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਉਥੇ ਗਲੀ-ਗਲੀ, ਪਿੰਡ-ਪਿੰਡ, ਮੁਹੱਲੇ-ਮੁਹੱਲੇ ‘ਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ। ਉਨ•ਾਂ ਕਿਹਾ ਕਿ ਵੋਟ ਦਾ ਅਧਿਕਾਰ ਸਾਨੂੰ ਲੰਮੇ ਸੰਘਰਸ਼ ਮਗਰੋਂ ਮਿਲਿਆ ਹੈ ਅਤੇ ਇਸ ਦੀ ਸਹੀ ਵਰਤੋਂ ਕਰਕੇ ਹੀ ਅਸੀਂ ਲੋਕਤੰਤਰ ਦੀ ਜੜ•ਾਂ ਮਜ਼ਬੂਤ ਕਰ ਸਕਦੇ ਹਾਂ। ਉਨ•ਾਂ ਕਿਹਾ ਕਿ ਸਾਡੇ ਲਈ ਇਹ ਦਿਨ ਹੋਰ ਵੀ ਮਹੱਤਵ ਪੂਰਨ ਹੋ ਜਾਂਦਾ ਹੈ ਕਿਉਂਕਿ ਠੀਕ ਪੰਜ ਦਿਨ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਉਨ•ਾਂ ਵੋਟਰਾਂ ਨੂੰ ਦੇਸ਼ ਦੀ ਲੋਕਤੰਤਰਿਕ ਪ੍ਰੰਪਰਾਵਾਂ ਬਣਾਈ ਰੱਖਣ, ਸੁਤੰਤਰ, ਨਿਰਪੱਖ ਤੇ ਸਾਂਤੀਪੂਰਵਕ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਾਈ।
ਸਮਾਗਮ ਦੀ ਕਾਰਵਾਈ ਜ਼ਿਲ•ਾ ਲੋਕ ਸੰਪਰਕ ਅਧਿਕਾਰੀ ਸ਼ੇਰਜੰਗ ਸਿੰਘ ਹੁੰਦਲ ਨੇ ਚਲਾਈ। ਸਮਾਗਮ ਦੇ ਸ਼ੁਰੂਆਤ ‘ਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਕੌਰ ਬੇਦੀ ਨੇ ਮੁੱਖ ਮਹਿਮਾਨ ਸ੍ਰੀ ਰਜਤ ਅਗਰਾਵਲ, ਉਨ•ਾਂ ਨਾਲ ਆਏ ਚੋਣ ਅਬਜ਼ਰਵਰ ਸ੍ਰੀ ਅਰੁਨ ਐਸ. ਸੁਤਾਰੀਆ, ਸ੍ਰੀ ਏ. ਮਜ਼ਮੂਦਾਰ ਅਤੇ ਸ੍ਰੀ ਸੰਜੈ ਮਿਸ਼ਰਾ ਨੂੰ ਜੀ ਆਇਆਂ ਆਖਦੇ ਹੋਏ ਵੋਟ ਦੀ ਮਹੱਤਤਾ ਤੋਂ ਵੋਟਰਾਂ ਨੂੰ ਜਾਣੂੰ ਕਰਵਾਇਆ। ਸਮਾਗਮ ‘ਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਸੰਦੇਸ਼ ਵੀ ਪੜ• ਕੇ ਸੁਣਾਇਆ ਗਿਆ ਤੇ ਭਾਰਤ ਦੇ ਚੋਣ ਇਤਿਹਾਸ ਨੂੰ ਦਰਸਾਉਂਦੀ ਦਸਤਾਵੇਜੀ ਫਿਲਮ ਵੀ ਵਿਖਾਈ ਗਈ। ਚੋਣ ਅਬਜ਼ਰਵਰ ਸ੍ਰੀ ਸ੍ਰੀ ਅਰੁਨ ਐਸ. ਸੁਤਾਰੀਆ ਨੇ ਵੀ ਨੌਜਵਾਨ ਵੋਟਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕਾਲਜ ਵੱਲੋਂ ਵੋਟਰ ਦਿਵਸ ਸਬੰਧੀ ਕਰਵਾਏ ਗਏ ਪੋਸਟਰ ਮੇਕਿੰਗ ਤੇ ਨਾਅਰੇ ਲਿਖਣ ਦੇ ਮੁਕਾਬਲੇ ਦੀਆਂ ਜੇਤੂ ਵਿਦਿਆਰਣਾਂ ਨੂੰ ਜ਼ਿਲ•ਾ ਚੋਣ ਅਧਿਕਾਰੀ ਨੇ ਇਨਾਮ ਦੇ ਸਨਮਾਨਿਤ ਕੀਤਾ। ਪ੍ਰੋਗਰਾਮ ਕੁਆਰਡੀਨੇਟਰ ਮੈਡਮ ਸਰਬਜੀਤ ਕੌਰ ਰੰਧਾਵਾ ਨੇ ਬੜੇ ਸੁਚੱਜੇ ਢੰਗ ਨਾਲ ਸਮਾਗਮ ਦੀ ਰੂਪ ਰੇਖਾ ਉਲੀਕੀ। ਇਸ ਮੌਕੇ ਹੋਰਨਾਂ ਤੋ ਇਲਾਵਾ ਵਧੀਕ ਜ਼ਿਲ•ਾ ਚੋਣ ਅਧਿਕਾਰੀ ਸ. ਸੁੱਚਾ ਸਿੰਘ ਨਾਗਰਾ, ਨਹਿਰੂ ਯੁਵਾ ਕੇਂਦਰ ਦੇ ਕੁਆਰਡੀਨੇਟਰ ਤਜਿੰਦਰ ਸਿੰਘ ਰਾਜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।