ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਦੀ ਅਪੀਲ
ਲੁਧਿਆਣਾ, 26 ਜਨਵਰੀ : ਆਜ਼ਾਦੀ ਦੇ ਪਰਵਾਨਿਆਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ । ਪੰਜਾਬ ਦੇ ਮਹਾਨ ਸ਼ਹੀਦਾਂ ਲਾਲਾ ਲਾਜਪਤ ਰਾਏ, ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਨੇ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਲਈ ਲਾਮਬੰਦ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਹੁਲ ਤਿਵਾੜੀ ਨੇ 63ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਐਸ.ਸੀ. ਧਵਨ ਸਰਕਾਰੀ ਕਾਲਜ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ•ੇ ਦੇ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਕੀਤਾ । ਉਨ•ਾਂ ਇਸ ਇਤਿਹਾਸਕ ਦਿਹਾੜੇ ਤੇ ਸਮੂਹ ਦੇਸ਼ਭਗਤਾਂ ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਅਸੀਂ ਉਨ•ਾਂ ਅੱਗੇ ਪੂਰੀ ਸ਼ਰਧਾ ਨਾਲ ਸਿਰ ਝੁਕਾਉਂਦੇ ਹਾਂ ਜਿਨ•ਾਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਕੀਮਤੀ ਜਾਨਾਂ ਵਾਰੀਆਂ ।
ਸ਼੍ਰੀ ਤਿਵਾੜੀ ਨੇ ਕਿਹਾ ਕਿ ਅੱਜ ਦਾ ਦਿਹਾੜਾ ਸਾਡੇ ਲਈ ਬਹੁਤ ਮਹੱਤਵਪੂਰਨ ਅਤੇ ਫਖ਼ਰ ਵਾਲਾ ਹੈ ਕਿਉਂਕਿ 1950 ਵਿੱਚ ਇਸ ਦਿਨ ਦੇਸ਼ ਦੇ ਆਪਣੇ ਸੰਵਿਧਾਨ ਦੇ ਲਾਗੂ ਹੋਣ ਨਾਲ ਭਾਰਤ ਵਿੱਚ ਲੋਕਤੰਤਰ ਦੀ ਸਥਾਪਨਾ ਹੋਈ ਸੀ । ਉਨ•ਾਂ ਆਖਿਆ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਡਾ. ਬੀ.ਆਰ.ਅੰਬੇਦਕਰ ਦੀ ਅਗਵਾਈ ਹੇਠ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਸਥਾਪਤ ਕਰਨ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਉਸ ਕਮੇਟੀ ਵੱਲੋਂ ਵਿਸ਼ਵ ਭਰ ਦੇ ਦੇਸ਼ਾਂ ਦੇ ਸੰਵਿਧਾਨਾਂ ਦਾ ਅਧਿਐਨ ਕਰਨ ਤੋਂ ਪਿੱਛੋਂ ਲੋਕਤੰਤਰੀ ਪ੍ਰਣਾਲੀ ਲਾਗੂ ਕਰਨ ਲਈ ਖਰੜਾ ਤਿਆਰ ਕੀਤਾ ਗਿਆ । ਉਨ•ਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਨੇ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਪਾਉਣ ਅਤੇ ਵਿਕਾਸ ਕਰਨ ਲਈ ਬਰਾਬਰ ਦੇ ਅਧਿਕਾਰ ਦਿੱਤੇ ਹਨ । ਉਨ•ਾਂ ਕਿਹਾ ਕਿ ਪਿਛਲੇ 62 ਸਾਲਾਂ ਤੋਂ ਲੋਕਤੰਤਰੀ ਪ੍ਰਣਾਲੀ ਰਾਹੀਂ ਅਸੀਂ ਆਪਣੇ ਦੇਸ਼ ਦਾ ਰਾਜਪ੍ਰਬੰਧ ਬੜੀ ਸਫਲਤਾ ਨਾਲ ਚਲਾ ਰਹੇ ਹਾਂ ਅਤੇ ਸਾਰੀ ਦੁਨੀਆਂ ਭਾਰਤ ਦੇ ਸਫਲ ਲੋਕਤੰਤਰ ਤੋਂ ਸੇਧ ਪ੍ਰਾਪਤ ਕਰ ਰਹੀ ਹੈ ।
ਡਿਪਟੀ ਕਮਿਸ਼ਨਰ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਵੱਲੋਂ ਦਿਖਾਏ ਮਾਰਗ ਤੇ ਚੱਲ ਕੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਆਪਣੇ ਅੰਦਰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ । ਉਨ•ਾਂ ਸਮੂਹ ਦੇਸ਼ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਕੌਮੀ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਡਮੁੱਲਾ ਯੋਗਦਾਨ ਪਾਉਣ । ਉਨ•ਾਂ ਇਸ ਤੋਂ ਪਹਿਲਾਂ ਪਰੇਡ ਦਾ ਨਰੀਖਣ ਕੀਤਾ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਜਿਸ ਦੀ ਅਗਵਾਈ ਏ.ਸੀ.ਪੀ ਲੁਧਿਆਣਾ (ਕੇਂਦਰੀ) ਸ੍ਰੀ ਸੁਅੱਪਨ ਸ਼ਰਮਾ ਨੇ ਕੀਤੀ । ਸ਼੍ਰੀ ਤਿਵਾੜੀ ਨੇ ਇਸ ਮੌਕੇ ਜ਼ਿਲ•ੇ ਦੇ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ ਅਤੇ ਪਰੇਡ ਕਮਾਂਡਰ ਅਤੇ ਮਾਰਚ ਪਾਸਟ ਵਿੱਚ ਸ਼ਾਮਿਲ ਹੋਣ ਵਾਲੀਆਂ ਟੁਕੜੀਆਂ ਦੇ ਪਲਟੂਨ ਕਮਾਂਡਰਾਂ ਨੂੰ ਵੀ ਯਾਦਗਾਰੀ ਚਿੰਨ• ਪ੍ਰਦਾਨ ਕੀਤੇ । ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਸਕੂਲੀ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ । ਇਸ ਮੌਕੇ ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀ ਈਸ਼ਵਰ ਚੰਦਰ, ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਆਸ਼ੀਸ਼ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੂਪਾਂਜਲੀ ਕਾਰਤਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਦੀਪ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਐਮ.ਐਸ. ਜੱਗੀ, ਐਸ.ਡੀ.ਐਮ (ਪੱਛਮੀ) ਸ੍ਰੀ ਕੁਲਜੀਤਪਾਲ ਸਿੰਘ ਮਾਹੀ, ਐਸ.ਡੀ.ਐਮ ਸ੍ਰੀ ਅਜੇ ਸੂਦ (ਪੂਰਬੀ) ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ, ਸਕੂਲੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ । ਇਸ ਤੋਂ ਇਲਾਵਾ ਸਬ-ਡਵੀਜ਼ਨ ਖੰਨਾ ਵਿਖੇ ਐਸ.ਡੀ.ਐਮ. ਸ਼੍ਰੀਮਤੀ ਇੰਦਰਜੀਤ ਕੌਰ ਕੰਗ, ਰਾਏਕੋਟ ਵਿਖੇ ਐਸ.ਡੀ.ਐਮ ਸ਼੍ਰੀ ਬਲਦੇਵ ਸਿੰਘ, ਸਮਰਾਲਾ ਵਿਖੇ ਐਸ.ਡੀ.ਐਮ ਸ਼੍ਰੀ ਜਸਬੀਰ ਸਿੰਘ, ਜਗਰਾਓਂ ਵਿਖੇ ਐਸ.ਡੀ.ਐਮ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਪਾਇਲ ਵਿਖੇ ਐਸ.ਡੀ.ਐਮ ਸ਼੍ਰੀਮਤੀ ਇੰਦੂ ਮਲਹੋਤਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ।