ਬਰਨਾਲਾ, 2੬ ਜਨਵਰੀ – ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 30 ਜਨਵਰੀ ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 6 ਮਾਰਚ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ•ਾ ਮੈਜਿਸਟਰੇਟ ਬਰਨਾਲਾ ਸ੍ਰੀ ਵਿਜੈ ਐਨ. ਜਾਦੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 28 ਜਨਵਰੀ ਤੋਂ 30 ਜਨਵਰੀ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ 6 ਮਾਰਚ ਨੂੰ ਜ਼ਿਲ•ਾ ਬਰਨਾਲਾ ਵਿੱਚ ”ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ।
ਜ਼ਿਲ•ਾ ਮੈਜਿਸਟਰੇਟ ਨੇ ਦੱਸਿਆ ਕਿ 28 ਜਨਵਰੀ ਨੂੰ ਸ਼ਾਮ 5 ਵਜੇ ਤੋਂ 30 ਜਨਵਰੀ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ 6 ਮਾਰਚ ਨੂੰ ਜ਼ਿਲ•ਾ ਬਰਨਾਲਾ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਧੀ ਹੋਵੇਗੀ। ਉਹਨਾਂ ਦੱਸਿਆ ਕਿ ਇਹ ਪਾਬੰਧੀ ਸ਼ਰਾਬ ਦੇ ਠੇਕੇ ਮਾਲਕਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ, ਸ਼ਰਾਬ ਦੇ ਅਹਾਤਿਆਂ ‘ਤੇ ਵੀ ਪੂਰਨ ਤੌਰ ਤੇ ਲਾਗੂ ਰਹੇਗੀ।