January 26, 2012 admin

ਚੋਣ ਅਮਲੇ ਦੀ ਸਿਖਲਾਈ 28 ਤੱਕ

ਲੰਬੀ, 26 ਜਨਵਰੀ : 30 ਜਨਵਰੀ 2012 ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਲੰਬੀ ਦੇ ਜਿੰਨ੍ਹਾਂ ਕਰਮਚਾਰੀਆਂ ਦੀਆਂ ਡਿਊਟੀਆਂ ਲੱਗੀਆਂ ਹਨ ਨੂੰ ਮਿਮਿਟ ਕਾਲਜ ਮਲੋਟ ਵਿਖੇ ਬਿਜਲਈ ਵੋਟਿੰਗ ਮਸ਼ੀਨਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਰਿਟਰਨਿੰਗ ਅਫ਼ਸਰ ਸ੍ਰੀ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਿਖਲਾਈ 28 ਜਨਵਰੀ ਤੱਕ ਜਾਰੀ ਰਹੇਗੀ। ਇਹ ਸਿਖਲਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਨੂੰ ਸਿਖਲਾਈ ਦੀ ਜਰੂਰਤ ਹੈ ਤਾਂ ਉਹ ਕਰਮਚਾਰੀ ਸਿਖਲਾਈ ਲੈ ਸਕਦਾ ਹੈ।

Translate »