January 27, 2012 admin

ਮੁੱਖ ਮੰਤਰੀ, ਪੰਜਾਬ ਵਲੋਂ ਉਘੇ ਲੇਖਕ ਕਰਤਾਰ ਸਿੰਘ ਦੁੱਗਲ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ•, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬੀ ਦੇ ਮਸ਼ਹੂਰ ਲੇਖਕ ਸਰਦਾਰ ਕਰਤਾਰ ਸਿੰਘ ਦੁੱਗਲ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਸ. ਦੁੱਗਲ ਦਾ ਵੀਰਵਾਰ ਨੂੰ ਦਿੱਲੀ ਵਿਖੇ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ।
ਸ. ਦੁੱਗਲ ਜਿਨ•ਾਂ ਨੇ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਦੇ ਸਾਹਿਤ ਵਿੱਚ ਆਪਣੇ ਦੁਆਰਾ ਰਚੇ ਨਾਵਲ, ਕਹਾਣੀਆਂ ਅਤੇ ਨਾਟਕਾਂ ਸਦਕਾ ਇੱਕ ਵਿਸ਼ੇਸ਼ ਸਥਾਨ ਬਣਾਇਆ, ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਲੇਖਕ ਦੀ ਮੌਤ ਨਾਲ ਸਮੁੱਚੇ ਰਾਸ਼ਟਰ ਨੂੰ ਇੱਕ ਵੱਡਾ ਘਾਟਾ ਪਿਆ ਹੈ। ਸ. ਬਾਦਲ ਨੇ ਇਹ ਵੀ ਕਿਹਾ ਕਿ ਸ. ਦੁੱਗਲ ਨੇ ਇੱਕ ਉਘੇ ਲੇਖਕ ਹੋਣ ਤੋਂ ਇਲਾਵਾ ਆਲ ਇੰਡੀਆ ਰੇਡੀਓ ਦੇ ਡਾਇਰੈਕਟਰ ਵਜੋਂ ਅਤੇ ਬਾਅਦ ਵਿੱਚ ਬਤੌਰ ਰਾਜ ਸਭਾ ਦੇ ਮੈਂਬਰ ਵਜੋਂ ਵੀ ਵਿਸ਼ੇਸ਼ ਭੂਮਿਕਾ ਨਿਭਾਈ। ਉਨ•ਾਂ ਕਿਹਾ, ”ਸ. ਦੁੱਗਲ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਨਿਭਾਈ ਗਈ ਉਚ ਦਰਜੇ ਦੀ ਸੇਵਾ ਨੂੰ ਹਰ ਇੱਕ ਵਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ. ਦੁੱਗਲ ਜਿਨ•ਾਂ ਨੂੰ ਸਾਹਿਤ ਅਕੈਡਮੀ ਅਵਾਰਡ ਅਤੇ ਪਦਮ ਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ ਸੀ ਉਭਰ ਰਹੇ ਨੌਜਵਾਨ ਲੇਖਕਾਂ ਲਈ ਹਮੇਸ਼ਾ ਹੀ ਪ੍ਰੇਰਨਾ ਦਾ ਸਰੋਤ ਰਹਿਣਗੇ”।
ਸ. ਬਾਦਲ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਔਖੀ ਘੜੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Translate »