ਚੰਡੀਗੜ•, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਸਰਕਾਰ ਵਲੋਂ ਪੰਜਾਬੀ ਕਵੀ ਸ. ਸੁਰਜੀਤ ਪਾਤਰ ਨੂੰ ਪਦਮਸ਼੍ਰੀ ਸਨਮਾਨ ਨਾਲ ਸਨਮਾਨਿਤ ਕੀਤੇ ਜਾਣ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਇਸ ਫ਼ੈਸਲੇ ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸ. ਪਾਤਰ ਨੂੰ ਇਹ ਸਨਮਾਨ ਦਿੱਤੇ ਜਾਣਾ ਉਨ•ਾਂ ਦੁਆਰਾ ਪੰਜਾਬੀ ਸਾਹਿਤ ਅਤੇ ਪੰਜਾਬੀ ਬੋਲੀ ਲਈ ਪਾਏ ਗਏ ਵਿਸ਼ੇਸ਼ ਯੋਗਦਾਨ ਨੂੰ ਪ੍ਰਮਾਣਤ ਕਰਦਾ ਹੈ ਅਤੇ ਇਸ ਤੇ ਸਮੁੱਚੇ ਪੰਜਾਬੀ ਜਗਤ ਨੂੰ ਫ਼ਖ਼ਰ ਹੈ। ਸ. ਪਾਤਰ ਨੂੰ ਪੰਜਾਬ ਦੀ ਮਿੱਟੀ ਦੇ ਮਹਾਨ ਸਪੂਤ ਦਾ ਦਰਜਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਾਤਰ ਨੇ ਹਮੇਸ਼ਾ ਹੀ ਆਪਣੀ ਕਵਿਤਾ ਵਿੱਚ ਪੰਜਾਬ ਦੇ ਲੋਕਾਂ ਨਾਲ ਸਬੰਧਤ ਸਮਾਜਿਕ ਮੁੱਦਿਆਂ ਨੂੰ ਉਠਾਇਆ ਹੈ। ਸ. ਬਾਦਲ ਨੇ ਸ. ਪਾਤਰ ਵਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਨਿਭਾਈ ਗਈ ਵਿਸ਼ੇਸ਼ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਉਨ•ਾਂ ਨੂੰ ਸਾਹਿਤ ਅਕੈਡਮੀ ਅਵਾਰਡ, ਪੰਚਨਾਦ ਪੁਰਸਕਾਰ ਅਤੇ ਸਰਸਵਤੀ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ. ਪਾਤਰ ਵਲੋਂ ਆਪਣੀਆਂ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਬਰਿੱਖ ਅਰਜ਼ ਕਰੇ, ਹਨੇਰੇ ਵਿੱਚ ਸੁਲਗਦੀ ਸਵਰਨ ਮਾਲਾ ਅਤੇ ਹੋਰ ਮਹਾਨ ਕ੍ਰਿਤਾਂ ਨਾਲ ਪੰਜਾਬੀ ਸਾਹਿਤ ਵਿੱਚ ਯੋਗਦਾਨ ਪਾਇਆ ਗਿਆ ਜੋ ਉਭਰ ਰਹੇ ਪੰਜਾਬੀ ਸਾਹਿਤਕਾਰਾਂ ਲਈ ਪ੍ਰੇਰਨਾ ਦਾ ਸਰੋਤ ਹੈ।