February 1, 2012 admin

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 1 ਫਰਵਰੀ, 2012 : ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਾਰੇ ਖਾਲਸਾ ਕਾਲਜ ਵਿੱਦਿਅਕ ਅਦਾਰਿਆਂ ਵੱਲੋਂ ਸੱਤਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਕਾਲਜ ਕੈਂਪਸ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਚ ਸਥਿੱਤ ਗੁਰਦੁਆਰਾ ਸਾਹਿਬ ਵਿਖੇ ਰੂਹਾਨੀ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਚਰਨਾਂ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਰਸਮਈ ਕੀਤਾ। ਇਸ ਮੌਕੇ ‘ਤੇ ਮੌਜ਼ੂਦ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ, ਸ. ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਿੱਖ ਇਤਿਹਾਸ ਅਤੇ ਖੋਜ ਵਿਭਾਗ ਦੇ ਮੁਖੀ, ਡਾ, ਇੰਦਰਜੀਤ ਸਿੰਘ ਗੱਗੋਆਣੀ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਫਲਸਫੇ ਉੱਤੇ ਇੱਕ ਵਿਸਥਾਰ ਪੂਰਵਕ ਭਾਸ਼ਣ ਦੇ ਕੇ ਆਈਆਂ ਹੋਈਆਂ ਸੰਗਤਾਂ ਨੂੰ ਵਿਸ਼ੇਸ਼ ਜਾਣਕਾਰੀਆਂ ਉਪਲਬਧ ਕਰਵਾਈਆਂ। ਇਸ ਮੌਕੇ ‘ਤੇ ਡਾ. ਦਲਜੀਤ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ, ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ, ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਡਾ. ਸੁਖਬੀਰ ਕੌਰ ਮਾਹਲ, ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵਿਮੈਨ, ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਖਾਲਸਾ ਕਾਲਜ ਆਫ ਐਜ਼ੂਕੇਸ਼ਨ (ਰਣਜੀਤ ਐਵੀਨਿਊ), ਡਾ. ਆਰ.ਪੀ. ਸਿੰਘ ਸ਼ੁਕਰਚੱਕੀਆ, ਪ੍ਰਿੰਸੀਪਲ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ), ਸ. ਪਰਮਜੀਤ ਸਿੰਘ ਦੁਆ, ਪ੍ਰਿੰਸੀਪਲ ਖਾਲਸਾ ਕਾਲਜ ਚਵਿੰਡਾ ਦੇਵੀ, ਸ. ਨਿਰਮਲ ਸਿੰਘ ਭੰਗੂ, ਪ੍ਰਿੰਸੀਪਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਸਰਦਾਰਨੀ ਤੇਜਿੰਦਰ ਕੌਰ, ਪ੍ਰਿੰਸੀਪਲ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਦਾਰਨੀ ਸਰਵਜੀਤ ਬਰਾੜ, ਪ੍ਰਿੰਸੀਪਲ ਖਾਲਸਾ ਕਾਲਜ ਪਬਲਿਕ ਸਕੂਲ, ਸਰਦਾਰਨੀ ਦਵਿੰਦਰ ਕੌਰ ਸੰਧੂ, ਪ੍ਰਿੰਸੀਪਲ ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ (ਰਣਜੀਤ ਐਵੀਨਿਊ), ਸਰਦਾਰਨੀ ਗੁਰਿੰਦਰਜੀਤ, ਪ੍ਰਿੰਸੀਪਲ ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। 

Translate »