ਨਵੀਂ ਦਿੱਲੀ, 1 ਫਰਵਰੀ, 2011 : ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ ਵਿਭਾਗ ਵੱਲੋਂ ਨਵੀਂ ਦਿੱਲੀ ਵਿਖੇ 3 ਤੇ 4 ਫਰਵਰੀ ਨੂੰ ਮੁੱਖ ਸਕੱਤਰਾਂ ਦੀ ਕਾਨਫਰੰਸ ਕਰਵਾਈ ਜਾ ਰਹੀ ਹੈ। ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਰਨਗੇ। ਇਸ ਕਾਨਫਰੰਸ ਵਿੱਚ ਰਾਜ ਅਮਲਾ ਲੋਕ ਸ਼ਿਕਾਇਤ ਨਿਵਾਰਨ ਅਤੇ ਪੈਨਸ਼ਨ ਮੰਤਰੀ ਸ਼੍ਰੀ ਵੀ.ਨਰਾਇਣਸੱਮੀ, ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਦੇ ਸਕੱਤਰ ਮੰਤਰਾਲੇ ਅਤੇ ਵਿਭਾਗਾਂ ਦੇ ਸਕੱਤਰ,ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸਾਂ ਦੇ ਮੁੱਖ ਸਕੱਤਰ ਅਤੇ ਵਿਭਾਗਾਂ ਦੇ ਉਚ ਅਧਿਕਾਰੀ ਹਿੱਸਾ ਲੈ ਰਹੇ ਹਨ।