ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ
ਲੁਧਿਆਣਾ, 2 ਫਰਵਰੀ : ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਲੁਧਿਆਣਾ ਦੀਆਂ ਵਿਦਿਆਰਥਣਾਂ ਨੂੰ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਰੋਜ਼ਾ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਦੌਰਾਨ ਮਾਣਯੋਗ ਜ਼ਿਲ•ਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐਸ.ਪੀ. ਬੰਗੜ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਇਸ ਮੌਕੇ ਸ਼੍ਰੀ ਬੰਗੜ ਨੇ ਕਿਹਾ ਕਿ ਵਿਦਿਆਰਥੀ ਵਰਗ ਖੁਦ ਆਪਣੇ ਅਧਿਕਾਰਾਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਨਾਲ ਨਾਲ ਆਪਣੇ ਆਲੇ-ਦੁਆਲੇ ਵਿਚਰਨ ਵਾਲੇ ਲੋਕਾਂ ਨੂੰ ਵੀ ਉਨ•ਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਵਿੱਚ ਹਰ ਕੋਈ ਆਪਣਾ ਬਣਦਾ ਯੋਗਦਾਨ ਪਾ ਸਕੇ । ਉਨ•ਾਂ ਕਿਹਾ ਕਿ ਜਾਗਰੂਕਤਾ ਦੀ ਕਮੀ ਕਾਰਨ ਅੱਜ ਵੀ ਵੱਡੀ ਗਿਣਤੀ ਲੋਕ ਆਪਣੇ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕ ਤੋਂ ਵਾਂਝੇ ਹਨ ਅਤੇ ਨੌਜਵਾਨ ਪੀੜ•ੀ ਜਾਗਰੂਕਤਾ ਲਹਿਰ ਨੂੰ ਉਤਸ਼ਾਹਿਤ ਕਰਕੇ ਆਪਣਾ ਸਹਿਯੋਗ ਪਾ ਸਕਦੀ ਹੈ ।
ਇਸ ਮੌਕੇ ਸ੍ਰੀ ਬੰਗੜ ਨੇ ਕਿਹਾ ਕਿ ਵਿਦਿਆਰਥੀ ਨੂੰ ਹਰੇਕ ਵਿਸ਼ੇ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋੜ ਪੈਣ ਤੇ ਉਹ ਆਪਣੀ ਮਦਦ ਕਰਨ ਦੇ ਨਾਲ ਨਾਲ ਹੋਰਾਂ ਦੀ ਮਦਦ ਲਈ ਵੀ ਉਪਰਾਲੇ ਕਰ ਸਕੇ । ਉਨ•ਾਂ ਕਾਨੂੰਨੀ ਗਿਆਨ ਪ੍ਰਾਪਤ ਕਰਨ ਦੀ ਲੋੜ ਨੂੰ ਜਿੰਦਗੀ ਦੀ ਅਹਿਮ ਲੋੜ ਆਖਦਿਆਂ ਕਿਹਾ ਕਿ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਕਾਨੂੰਨੀ ਸੇਵਾਵਾਂ ਲੋੜਵੰਦਾਂ ਲਈ ਵਰਦਾਨ ਸਾਬਤ ਹੁੰਦੀਆਂ ਹਨ । ਇਸ ਮੌਕੇ ਉਨ•ਾਂ ਵਿਦਿਆਰਥਣਾਂ ਨੂੰ ਲੋਕ ਅਦਾਲਤਾਂ ਤੇ ਸਥਾਈ ਲੋਕ ਅਦਾਲਤਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ । ਸ੍ਰੀ ਬੰਗੜ ਨੇ ਵਿਦਿਆਰਥਣਾਂ ਨੂੰ ਪੈਰਾ ਲੀਗਲ ਵਾਲੰਟੀਅਰ ਬਣਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ•ਾਂ ਨੂੰ ਵੱਖ-ਵੱਖ ਕਾਨੂੰਨੀ ਬਾਰੇ ਜਾਣਕਾਰੀ ਦਿੱਤੀ ਜਾ ਸਕੇ । ਇਸ ਮੌਕੇ ਸ੍ਰੀ ਬੰਗੜ ਨੇ ਕਾਲਜ ਵਿੱਚ ਗਠਿਤ ਕੀਤੇ ਗਏ ਸਟੂਡੈਂਟਸ ਲੀਗਲ ਲਿਟਰੇਸੀ ਕਲੱਬ ਦੀਆਂ ਵਾਲੰਟੀਅਰਾਂ ਦੀ ਵੀ ਹੌਸਲਾ ਅਫਜਾਈ ਕੀਤੀ ।
ਸੈਮੀਨਾਰ ਦੌਰਾਨ ਸਹਾਇਕ ਜਿਲਾ ਅਟਾਰਨੀ (ਕਾਨੂੰਨੀ ਸੇਵਾਵਾਂ) ਸ੍ਰੀਮਤੀ ਰਿਤੂ ਜੈਨ ਅਤੇ ਵਕੀਲ ਸ੍ਰੀ ਚਮਨ ਲਾਲ ਵਸ਼ਿਸ਼ਟ ਨੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਕਾਲਜ ਦੇ ਪ੍ਰਿੰਸੀਪਲ ਇੰਜੀ: ਮਹਿੰਦਰਪਾਲ ਸਿੰਘ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀ ਵਰਗ ਦੇ ਗਿਆਨ ਵਿੱਚ ਵਾਧਾ ਕਰਦੇ ਹਨ । ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਸ੍ਰੀ ਬੰਗੜ ਅਤੇ ਹੋਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਸੈਮੀਨਾਰ ਦੌਰਾਨ ਇੰਜੀ: ਐਸ.ਪੀ ਸਿੰਘ, ਸ੍ਰੀ ਜਸਵੀਰ ਸਿੰਘ, ਸ੍ਰੀਮਤੀ ਰੁਪਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਤੇ ਕਾਲਜ ਸਟਾਫ ਹਾਜਰ ਸੀ ।